Close

1 lakh 21 thousand 335 metric tons of wheat has arrived in the district so far – Deputy Commissioner

Publish Date : 26/04/2023
1 lakh 21 thousand 335 metric tons of wheat has arrived in the district so far - Deputy Commissioner

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਚ ਹੁਣ ਤੱਕ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

• ਅਦਾਇਗੀ ਦੇ ਮਾਮਲੇ ਵਿਚ ਰੂਪਨਗਰ ਸੂਬੇ ਭਰ ਵਿਚੋਂ ਅੱਵਲ

ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 26 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 1 ਲੱਖ 21 ਹਜ਼ਾਰ 335 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਕਣਕ ਖਰੀਦੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 36 ਹਜਾਰ 998 ਮੀਟਰਕ ਟਨ, ਮਾਰਕਫੈੱਡ ਵੱਲੋਂ 27 ਹਜ਼ਾਰ 854 ਮੀਟਰਕ ਟਨ, ਪਨਸਪ ਵੱਲੋਂ 24 ਹਜਾਰ 875 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18 ਹਜਾਰ 819 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 5 ਹਜ਼ਾਰ 701 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 7 ਹਜ਼ਾਰ 88 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ 60 ਹਜਾਰ 490 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਹੁਣ ਤੱਕ 210 ਕਰੋੜ 65 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਚ ਕਣਕ ਦੀ ਅਦਾਇਗੀ ਕਰਨ ਦੇ ਸਬੰਧ ਵਿਚ ਜ਼ਿਲ੍ਹਾ ਰੂਪਨਗਰ ਹਾਲੇ ਵੀ ਸੂਬੇ ਭਰ ਵਿਚ ਅਵੱਲ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਨੂੰ ਸਮੇਂ ਸਿਰ ਲਿਫਟ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਰੋਜ਼ ਰੇਲ ਹੈੱਡ ਰੂਪਨਗਰ ਵਿਖੇ ਸਪੈਸ਼ਲਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿਚ ਗਲੱਟ ਦੀ ਸਮੱਸਿਆ ਤੋਂ ਬਚਿਆ ਜਾ ਸਕੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਕੀਤੇ ਗਏ ਹਨ, ਤਾਂ ਜੋ ਸੀਜ਼ਨ ਦੌਰਾਨ ਕੋਈ ਦਰਪੇਸ਼ ਮੁਸ਼ਕਿਲ ਪੇਸ਼ ਨਾ ਆਵੇ।