Close

1 lakh 55 thousand 398 metric tons of wheat has been purchased in the markets of the district.

Publish Date : 02/05/2023
1 lakh 55 thousand 398 metric tons of wheat has been purchased in the markets of the district.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ

ਰੂਪਨਗਰ, 2 ਮਈ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 398 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਣਕ ਦੀ ਕੁੱਲ ਖਰੀਦ ਵਿਚੋਂ ਪਨਗਰੇਨ ਵੱਲੋਂ 44 ਹਜ਼ਾਰ 547 ਮੀਟਰਕ ਟਨ, ਮਾਰਕਫੈੱਡ ਵੱਲੋਂ 36 ਹਜ਼ਾਰ 398 ਮੀਟਰਕ ਟਨ, ਪਨਸਪ ਵੱਲੋਂ 33 ਹਜ਼ਾਰ 281 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 22 ਹਜ਼ਾਰ 804 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 11 ਹਜ਼ਾਰ 072 ਮੀਟਰਕ ਟਨ ਅਤੇ ਵਪਾਰੀ ਵਰਗ ਵੱਲੋਂ 7 ਹਜ਼ਾਰ 296 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 294 ਕਰੋੜ 89 ਲੱਖ ਰੁਪਏ ਹਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ ਅਤੇ 99 ਹਜ਼ਾਰ 526 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੈਅ ਸ਼ੁਦਾ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਪੈਮੈਂਟ ਪਾਈ ਜਾ ਰਹੀ ਹੈ ਅਤੇ ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਵਿੱਚ ਰੂਪਨਗਰ ਜ਼ਿਲ੍ਹਾ ਵਿੱਚ ਮੋਹਰੀ ਬਣਿਆ ਹੋਇਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਮ ਪੜਾਅ ਵੱਲ ਵੱਧ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਨੂੰ ਹੁਣ ਜਲਦ ਤੋਂ ਜਲਦ ਲਿਫ਼ਟਿੰਗ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।