Close

101 new born daughters were celebrated under the mission “Beti Bachao, Beti Phadao”

Publish Date : 12/01/2024
101 new born daughters were celebrated under the mission

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਬੇਟੀ ਬਚਾਓ, ਬੇਟੀ ਪੜਾਓ” ਮਿਸ਼ਨ ਤਹਿਤ 101 ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਰੂਪਨਗਰ, 12 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਲੋਹੜੀ ਮੇਲਾ ਲਗਾਇਆ ਗਿਆ। ਜਿਸ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਹੜੀ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ “ਬੇਟੀ ਬਚਾਓ, ਬੇਟੀ ਪੜਾਓ” ਮਿਸ਼ਨ ਤਹਿਤ 101 ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਦਾ ਉਦੇਸ਼ ਧੀਆਂ ਦੇ ਪੜਾਈ ਲਿਖਾਈ ਅਤੇ ਬਣਦੇ ਮਾਣ ਸਤਿਕਾਰ ਪ੍ਰਤੀ ਸਮਾਜ ਵਿਚ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਭਾਰਤ ਵਿੱਚ ਹਰ ਇਕ ਤਿਉਹਾਰ ਦੀ ਆਪਣੀ ਮਹੱਤਤਾ ਹੈ ਅਤੇ ਇਸੇ ਤਰ੍ਹਾਂ ਹੀ ਲੋਹੜੀ ਦੇ ਤਿਉਹਾਰ ਉਤੇ ਧੀਆਂ ਦੀ ਲੋਹੜੀ ਮਨਾਉਣ ਕਰਕੇ ਇਸ ਦੀ ਮਹਹੱਤਾ ਹੋਰ ਵੱਧ ਗਈ ਹੈ।

ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਲੜਕੀਆਂ, ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਸਾਨੂੰ ਆਪਣੇ ਸਮਾਜ ਵਿਚ ਧੀਆਂ ਨੂੰ ਬਰਾਬਰੀ ਦਾ ਦਰਜਾ ਦੇਣਾ ਚਾਹੀਦਾ ਹੈ ਅਤੇ ਖਾਸ ਕਰਕੇ ਲੜਕੀਆਂ ਨੂੰ ਸਿੱਖਿਆ ਅਤੇ ਨੌਕਰੀ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਕ ਸਮਾਂ ਸੀ ਜਦੋਂ ਲੜਕੀ ਦੇ ਜਨਮ ਮੌਕੇ ਘਰਾਂ ਵਿਚ ਖੁਸ਼ੀ ਨਹੀਂ ਮਨਾਈ ਜਾਂਦੀ ਸੀ ਪਰ ਹੁਣ ਪੰਜਾਬ ਦਾ ਕੋਈ ਘਰ ਹੋਵੇਗਾ ਜਿਥੇ ਕੁੜੀਆਂ ਦੇ ਜਨਮ ਮੌਕੇ ਖੁਸ਼ੀਆਂ ਨਾ ਮਨਾਈਆਂ ਜਾਣ। ਇਸੇ ਰਵਾਇਤ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅੱਜ ਸਾਂਝੇ ਤੌਰ ਉਤੇ ਇਹ ਪਵਿੱਤਰ ਤਿਉਹਾਰ ਮਾਹਾਰਾਜਾ ਰਣਜੀਤ ਸਿੰਘ ਬਾਗ ਵਿਚ ਮਨਾ ਰਹੇ ਹਾਂ।

ਇਸ ਸਭਿਆਚਾਰਿਕ ਪ੍ਰੋਗਰਾਮ ਦੌਰਾਨ ਅਲਗੌਜੇ ਨਾਲ ਪੇਸ਼ਕਾਰੀ ਦਿੰਦੇ ਹੋਏ ਜੈ ਰਾਮ ਜੀ ਨੇ ਦਰਸ਼ਕਾਂ ਨੂੰ ਆਪਣੀ ਵਿਰਾਸਤੀ ਕਲਾਕਾਰੀ ਨਾਲ ਹਾਜ਼ਰੀਨਾਂ ਨੂੰ ਖੁਸ਼ ਕਰ ਦਿੱਤਾ। ਇਸੇ ਤਰ੍ਹਾਂ ਹੀ ਆਈ.ਟੀ.ਆਈ ਰੋਪੜ ਦੀਆਂ ਲੜਕੀਆਂ ਨੇ ਭੰਗੜੇ ਦੀ ਪੇਸ਼ਕਾਰੀ ਨਾਲ ਮੰਨ ਮੋਹਿਆ, ਸੁਨੀਲ ਭਾਰਦਵਾਜ ਵਲੋਂ ਗਿਟਾਰ ਨਾਲ ਗਾਇਕੀ ਦੇ ਪੇਸ਼ਕਾਰੀ, ਨਹਿਰੂ ਯੁਵਾ ਕੇਂਦਰ ਤੋਂ ਕਲਾਕਾਰ ਅਰਵਿੰਦਰ ਸਿੰਘ ਵਲੋਂ ਡਾਇਰੈਕਟ ਕੀਤਾ ਗਿਆ ਨਾਟਕ ਵੀ ਦਿਖਾਇਆ ਗਿਆ, ਡੀ.ਐਸ.ਐਸ.ਓ ਦੇ ਕਰਮਚਾਰੀ ਨਰਿੰਦਰ ਨੇ ਧੀਆਂ ਉਤੇ ਗੀਤ ਗਾਇਆ, ਨਗਰ ਕੌਂਸਲ ਦੇ ਕਰਮਚਾਰੀ ਤੇਜੀ ਨੇ ਭੰਗੜੇ ਦੀ ਪੇਸ਼ਕਾਰੀ ਦਿੱਤੀ। ਇਸ ਮੇਲੇ ਵਿੱਚ ਅਲੱਗ-ਅਲੱਗ ਫੂਡ ਸਟਾਲ ਅਤੇ ਸ਼ਾਪਿੰਗ ਸਟਾਲ ਵੀ ਲਗਾਏ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਰੂਪਨਗਰ ਹਰਕੀਰਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ, ਸੀ ਡੀ ਪੀ ਓ ਸ਼੍ਰੀਮਤੀ ਸ਼ਰੂਤੀ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।