Close

12 people including 1 woman arrested with 183 grams of narcotic powder and 250 narcotic pills

Publish Date : 15/06/2025
12 people including 1 woman arrested with 183 grams of narcotic powder and 250 narcotic pills

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆ ਗੋਲੀਆ ਸਣੇ 01 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 15 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 01 ਔਰਤ ਸਮੇਤ ਕੁੱਲ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 183 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਅਤੇ 250 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆਂ ਗਈਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਅਨਿਲ ਕੁਮਾਰ ਵਾਸੀ ਮਕਾਨ ਨੰਬਰ 724/10 ਬਾਪੂ ਧਾਮ ਕਲੋਨੀ ਸੈਕਟਰ 26 ਚੰਡੀਗੜ ਹਾਲ ਵਾਸੀ ਮਕਾਨ ਨੰਬਰ 14 ਪਿੰਡ ਫਤਿਹਪੁਰ ਥਾਣਾ ਸਦਰ ਰੂਪਨਗਰ ਨੂੰ ਬੁਪ੍ਰੇਨੋਰਫਾਈਨ 2 ਐਮਜੀ ਅਤੇ ਨੈਲੋਕਸੋਨ 0.5 ਐਮਜੀ ਸਬਲਿੰਗੁਅਲ ਟੈਬਲੇਟ ਆਈਪੀ ਦੇ ਦੋ ਪੱਤੇ ਜੋ ਹਰੇਕ ਪੱਤਾ ਵਿੱਚ 10/10 ਗੋਲੀਆ ਕੁੱਲ 20 ਗੋਲੀਆ ਅਤੇ ਇੰਦਰਜੀਤ ਸਿੰਘ ਉਰਫ ਬਾਵਾ ਵਾਸੀ ਮਕਾਨ ਨੰਬਰ 413 ਗਿਆਨੀ ਜੈਲ ਸਿੰਘ ਨਗਰ ਰੂਪਨਗਰ ਹਾਲ ਵਾਸੀ ਕਿਰਾਏਦਾਰ ਆਰਤੀ ਦੇਵੀ ਖੱਦਰ ਕਲੋਨੀ ਪਿੰਡ ਕੋਟਲਾ ਨਿਹੰਗ ਰੂਪਨਗਰ ਕੋਲੋਂ 20 ਗ੍ਰਾਮ ਤੋਂ ਵੱਧ ਹੈਰੋਇਨ ਅਤੇ ਥਾਣਾ ਸਦਰ ਰੂਪਨਗਰ ਵੱਲੋਂ ਵਿਜੇ ਕੁਮਾਰ ਉਰਫ਼ ਬੇਬੀ ਵਾਸੀ ਪਿੰਡ ਕਿਆਰਵਾਂ ਥਾਣਾ ਬਵਾਰਨਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਮੱਖਣ ਸਿੰਘ ਦਾ ਮਕਾਨ ਪਿੰਡ ਢੇਰੋਵਾਲ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਪਾਸੋਂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋਂ ਗੁਰਪ੍ਰੀਤ ਸਿੰਘ ਉਰਫ ਗੱਗੂ ਪਾਸੋ 15 ਗ੍ਰਾਮ ਚਿੱਟਾ ਨਸ਼ੀਲਾ ਪਾਉਡਰ, ਮਨਪ੍ਰੀਤ ਸਿੰਘ ਉਰਫ ਮਨੀ ਪਾਸੋ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਵਾਸੀਆਨ ਬਹਿਰਾਮਪੁਰ ਜਿਮੀਦਾਰਾ ਕਲੋਨੀ, ਥਾਣਾ ਸਿੰਘ ਭਗਵੰਤਪੁਰ ਜ਼ਿਲ੍ਹਾ ਰੂਪਨਗਰ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਕਮਲਜੀਤ ਸਿੰਘ ਉਰਫ ਕਮਲ ਵਾਸੀ ਮਕਾਨ ਨੰਬਰ 365 ਵਾਰਡ ਨੰਬਰ 2 ਜੋਗੀਆ ਵਾਲਾ ਮੁਹੱਲਾ ਮੋਰਿੰਡਾ ਥਾਣਾ ਸਿਟੀ ਮੋਰਿੰਡਾ ਜ਼ਿਲ੍ਹਾ ਰੂਪਨਗਰ ਪਾਸੋ 15 ਗਰਾਮ ਨਸ਼ੀਲਾ ਪਾਉਡਰ ਅਤੇ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋ ਪਰਮਿੰਦਰ ਸਿੰਘ ਉਰਫ ਯਾਮਾ ਵਾਸੀ ਪਿੰਡ ਭਲਿਆਣ ਥਾਣਾ ਸ੍ਰੀ ਚਮਕੌਰ ਸਾਹਿਬ ਪਾਸੋ 190 ਗੋਲੀਆਂ ਕੁੱਲ 19 ਪੱਤੇ ਅਲਪ੍ਰਾਜ਼ੋਲਮ ਟੈਬਲੇਟਸ ਆਈਪੀ 0.5 (ਅਲਪ੍ਰਾਸਾਫੇ-0.5)ਅਤੇ ਥਾਣਾ ਸਿਟੀ ਮੋਰਿੰਡਾ ਵਲੋਂ ਐਲਿਸ਼ਵਾ ਉਰਫ ਰੋਜੀ ਵਾਸੀ ਪਿੰਡ ਬਡਵਾਲਾ ਥਾਣਾ ਬਸੀ ਪਠਾਣਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ (ਵਾਸੀ ਬੰਗਾਲਾ ਬਸਤੀ ਨੇੜੇ ਬੱਸ ਅੱਡਾ ਮੋਰਿੰਡਾ) ਪਾਸੋ 04 ਪੱਤੇ ਨਸ਼ੀਲੀਆ ਗੋਲੀਆ ਮਾਰਕਾ ਏਐਲਪੀ-ਯੈਡੇਕਸ 0.5 ਜੋ ਕੁੱਲ 40 ਗੋਲੀਆ ਨਸ਼ੀਲੀਆ ਅਤੇ ਸੁਰਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਮੋਰਿੰਡਾ ਪਾਸੋਂ 53 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ ਰੁਪਿੰਦਰ ਸਿੰਘ ਉਰਫ ਰਿੱਪੀ ਵਾਸੀ ਪਿੰਡ ਕਾਂਝਲਾ ਥਾਣਾ ਸਿਟੀ ਮੋਰਿੰਡਾ ਪਾਸੋਂ 48 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ ਥਾਣਾ ਨੂਰਪੁਰਬੇਦੀ ਵੱਲੋਂ ਸਤਨਾਮ ਸਿੰਘ ਉਰਫ ਸੱਤੂ ਵਾਸੀ ਪਿੰਡ ਦੋਲੋਵਾਲ ਥਾਣਾ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਪਾਸੋਂ 10 ਗ੍ਰਾਮ ਨਸ਼ੀਲਾ ਪਾਉਡਰ ਬ੍ਰਾਮਦ ਕੀਤਾ ਗਿਆ। ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।