Close

122 new services started in Seva Kendra: Deputy Commissioner

Publish Date : 25/07/2022
122 new services started in Seva Kendra: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸੇਵਾ ਕੇਂਦਰ ਵਿੱਚ 122 ਨਵੀਆਂ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ

ਰੂਪਨਗਰ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਖੇਤੀਬਾੜੀ, ਸਥਾਨਕ ਸਰਕਾਰ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਮੈਡੀਕਲ ਕੌਂਸਲ, ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਸੇਵਾਵਾਂ ਸ਼ਾਮਿਲ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਖੇਤੀਬਾੜੀ ਧੰਦੇ ਨਾਲ ਜੁੜੇ ਲੋਕ, ਬੀਜ, ਕੀਟਨਾਸ਼ਕ ਦਵਾਈਆਂ ਵੇਚਣ ਦੇ ਲਈ ਲਾਇਸੰਸ ਹੁਣ ਸੇਵਾ ਕੇਂਦਰ ਰਾਹੀਂ ਅਪਲਾਈ ਕਰ ਸਕਦੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰ ਵਿਭਾਗ ਦੀਆਂ ਪੰਜ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਦੀਆਂ ਦੋ, ਪੰਜਾਬ ਮੈਡੀਕਲ ਕੌਂਸਲ ਦੀਆਂ 15, ਤਕਨੀਕੀ ਸਿੱਖਿਆ ਕੇਂਦਰੀ ਬੋਰਡ ਦੀਆਂ 8, ਪੀ.ਟੀ.ਯੂ. ਨਾਲ ਸਬੰਧਤ 10, ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ 7, ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ 80 ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਤੋਂ ਲਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਐਤਵਾਰ ਨੂੰ ਵੀ ਖੁਲ੍ਹੇ ਰੱਖੇ ਜਾਂਦੇ ਹਨ ਤਾਂ ਜੋ ਲੋਕ ਇੱਥੇ ਮਿਲਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਸੇਵਾ ਕੇਂਦਰ ਦਾ ਸਮਾਂ ਵੀ ਸਾਂਝਾ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਅਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁਲ੍ਹਦੇ ਹਨ।