16 candidates selected for jobs in placement camp organized at District Employment and Business Bureau Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 27 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਿਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸਿਜ਼ ਇੰਡੀਆ ਲਿਮਟਿਡ (ਐਸ.ਆਈ.ਐਸ) ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 50 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਇਸ ਕੈਪ ਵਿੱਚ 24 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 16 ਉਮੀਦਵਾਰਾਂ ਦੀ ਮੌਕੇ ਤੇ ਚੋਣ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 19,000 ਰੁਪਏ ਤੋਂ 22,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ।