• Site Map
  • Accessibility Links
  • English
Close

17 grams of narcotic powder, 20 narcotic injections, 01 country-made pistol, 01 live bullet and a total of 7 arrests including drug addicts

Publish Date : 05/07/2025
17 grams of narcotic powder, 20 narcotic injections, 01 country-made pistol, 01 live bullet and a total of 7 arrests including drug addicts

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

17 ਗ੍ਰਾਮ ਨਸ਼ੀਲੇ ਪਾਊਡਰ, 20 ਨਸ਼ੀਲੇ ਟੀਕੇ, 01 ਦੇਸੀ ਪਿਸਟਲ, 01 ਜਿੰਦਾ ਰੋਦ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 7 ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 05 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ

ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ 20 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 01 ਦੇਸੀ ਪਿਸਟਲ/ ਕੱਟਾ ਸਮੇਤ 01 ਜਿੰਦਾ ਰੋਦ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਬਾਜ ਸਿੰਘ ਵਾਸੀ ਟੱਪਰੀਆ ਅਮਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਖੋਖਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਕੀਰਤਪੁਰ ਸਾਹਿਬ ਵੱਲੋਂ ਦਾਰਾ ਸਿੰਘ ਵਾਸੀ ਪਿੰਡ ਮੀਆਂਪੁਰ ਹੰਡੂਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋ ਮਨਜਿੰਦਰ ਸਿੰਘ ਉਰਫ ਜਿੰਦੀ ਬਾਬਾ ਵਾਸੀ ਪਿੰਡ ਮਹਿੰਦਪੁਰ ਅਤੇ ਰਾਜੀਵ ਕੁਮਾਰ ਵਾਸੀ ਪਿੰਡ ਲੋਅਰ ਮਜਾਰੀ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 20 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਇਸ ਤੋਂ ਇਲਾਵਾ ਥਾਣਾ ਨੰਗਲ ਵੱਲੋ ਗੁਪਤ ਸੂਚਨਾ ਦੇ ਆਧਾਰ ਤੇ ਸਾਹਿਲ ਰਾਣਾ ਅਤੇ ਯੁੱਧਕਰਨ ਸਿੰਘ ਉਰਫ ਸਾਮੂ ਵਾਸੀ ਪਿੰਡ ਭੰਗਲਾ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 01 ਦੇਸੀ ਪਿਸਟਲ/ ਕੱਟਾ ਸਮੇਤ 01 ਜਿੰਦਾ ਰੋਦ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।