• Site Map
  • Accessibility Links
  • English
Close

2 drug addicts arrested

Publish Date : 11/07/2025
2 drug addicts arrested

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 11 ਜੁਲਾਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਪਿੰਡ ਸੀਹੋ ਮਾਜਰਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸ਼੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਨੀਰਜ ਵਾਸੀ ਬਾਮਾ ਕੁਲੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ, ਜਿਸ ਵਿੱਚ ਅਗਲੇਰੀ ਤਫਤੀਸ਼ ਜਾਰੀ ਹੈ।

ਇਸ ਤੋਂ ਇਲਾਵਾ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ