Close

2-week free dairy training course for SC trainees starts from October 27

Publish Date : 18/10/2025
2-week free dairy training course for SC trainees starts from October 27

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਐਸ.ਸੀ ਸਿਖਿਆਰਥੀਆਂ ਲਈ 2 ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਸ਼ੁਰੂ

ਰੂਪਨਗਰ, 18 ਅਕਤੂਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 27 ਅਕਤੂਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੈਬਿਨਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ ‘ਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲੋਂ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ 7 ਨਵੰਬਰ ਤੱਕ ਚਲਾਇਆ ਜਾਣਾ ਹੈ ਅਤੇ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ 21 ਅਕਤੂਬਰ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਕਾਊਸਲਿੰਗ ਮਿਤੀ 21ਅਕਤੂਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ ਕਮਰਾ ਨੰ: 206 ਵਿਖੇ ਹੋਵੇਗੀ।