225 cases filed since March 1, 2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
01 ਮਾਰਚ 2025 ਤੋਂ ਹੁਣ ਤੱਕ ਕੀਤੇ ਗਏ 225 ਮੁਕੱਦਮੇ ਦਰਜ਼
104 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ 115 ਵਿਅਕਤੀਆਂ ਨੂੰ ਓਟ ਕੇਂਦਰਾਂ ‘ਚ ਕਰਵਾਇਆ ਦਾਖਲ
ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ
52 ਗ੍ਰਾਮ ਹੈਰੋਈਨ, 12000/- ਡਰੱਗ ਮਨੀ ਤੇ ਇੱਕ ਕਾਰ ਸਮੇਤ 2 ਤੇ ਨਸ਼ਾ ਕਰਨ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ
ਰੂਪਨਗਰ, 09 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 52 ਗ੍ਰਾਮ ਤੋਂ ਵੱਧ ਹੈਰੋਈਨ, 12000/- ਡਰੱਗ ਮਨੀ ਅਤੇ ਇੱਕ ਕਾਰ ਮਾਰਕਾ ਵਰਨਾ ਬ੍ਰਾਮਦ ਕੀਤੀ ਗਈ ਅਤੇ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾ ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲ ਰਵੀ ਕੁਮਾਰ ਉਰਫ ਲਾਡੀ ਅਤੇ ਜਸਵਿੰਦਰ ਕੁਮਾਰ ਉਰਫ ਸੁੱਖਾ ਵਾਸੀਆਨ ਪਿੰਡ ਕਰੀਮਪੁਰ ਥਾਣਾ ਪੋਜੇਵਾਲ ਜਿਲਾ ਸ.ਭ.ਸ. ਨਗਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨਾਂ ਪਾਸੋਂ 52 ਗ੍ਰਾਮ ਤੋਂ ਵੱਧ ਹੈਰੋਈਨ, 12000 ਰੁਪਏ ਡਰੱਗ ਮਨੀ ਅਤੇ ਇੱਕ ਕਾਰ ਮਾਰਕਾ ਹੂੰਡਾਈ ਵਰਨਾ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਸਮਾਜ ਵਿਰੋਧੀ ਵਿਵਹਾਰ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਕਾਰਡਨ ਅਤੇ ਸਰਚ (ਕਾਸੋ) ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਬੱਸ ਸਟੈਡਾਂ, ਰੇਲਵੇ ਸਟੇਸ਼ਨਾ ਅਤੇ ਜਨਰਲ ਪਾਰਕਿੰਗਾ ਦੀ ਚੈਕਿਗ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਤੇ ਨਕੇਲ ਕੱਸਣ ਅਤੇ ਕਾਨੂੰਨ ਵਿਵਸਥਾਂ ਨੂੰ ਬਣਾਈ ਰੱਖਣ ਲਈ ਕਰੀਬ 20-25 ਥਾਵਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾ ਖਾਸ ਕਰਕੇ ਦੋ ਪਹਿਆਂ ਵਾਹਨਾ ਦੀ ਚੈਕਿੰਗ ਕੀਤੀ ਗਈ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ 01 ਮਾਰਚ 2025 ਤੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕਰੀਬ 225 ਮੁਕੱਦਮੇ ਦਰਜ਼ ਕੀਤੇ ਗਏ ਹਨ, ਧਾਰਾ 64-ਏ ਅਧੀਨ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਾਇਆ ਗਿਆ ਹੈ, 115 ਵਿਅਕਤੀਆਂ ਨੂੰ ਓਟ ਕੇਂਦਰਾਂ ਵਿੱਚ ਦਾਖਲ ਕਰਾਇਆ ਗਿਆ ਹੈ ਅਤੇ ਨਸ਼ਾ ਕਰਨ ਦੇ ਆਦੀ ਕਈ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਸਵੈ-ਇੱਛਾ ਨਾਲ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।