Close

3 men and 1 woman arrested with 43 grams of narcotic powder and 27000 ML of illicit liquor

Publish Date : 06/06/2025
3 men and 1 woman arrested with 43 grams of narcotic powder and 27000 ML of illicit liquor

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

43 ਗ੍ਰਾਮ ਨਸ਼ੀਲਾ ਪਾਊਡਰ ਤੇ 27000 ਐਮ.ਐਲ. ਨਜ਼ਾਇਜ਼ ਸ਼ਰਾਬ ਸਮੇਤ 3 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ

ਰੂਪਨਗਰ, 06 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 1 ਵਿਅਕਤੀ ਸਮੇਤ 1 ਔਰਤ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 43 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 27000 ਐਮ.ਐਲ. ਨਜ਼ਾਇਜ਼ ਸ਼ਰਾਬ (ਦੇਸੀ) ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਰਾਹੁਲ ਬਸੀ ਉਰਫ਼ ਬਿੱਲੂ ਵਾਸੀ ਮਕਾਨ ਨੰ.65 ਰਾਜ ਨਗਰ ਨੰਗਲ ਅਤੇ ਪੂਨਮ ਮਹਿਰਾ ਵਾਸੀ ਖੱਤਰੀ ਮੁਹੱਲਾ ਘਨੌਲੀ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 43 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸਿਟੀ ਮੋਰਿੰਡਾ ਵਲੋਂ ਅਮਨਦੀਪ ਸਿੰਘ ਵਾਸੀ ਪਿੰਡ ਲੋਹਾਰਾ ਥਾਣਾ ਡਾਬਾ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9000 ਐਮ.ਐਲ. ਨਜ਼ਾਇਜ਼ ਸ਼ਰਾਬ (ਦੇਸੀ) ਬ੍ਰਾਮਦ ਕੀਤੀ ਗਈ ਅਤੇ ਥਾਣਾ ਕੀਰਤਪੁਰ ਸਾਹਿਬ ਵਲੋਂ ਤਰਸੇਮ ਉਰਫ ਭੰਗੂ ਵਾਸੀ ਪਿੰਡ ਸ਼ਾਹਪੁਰ ਬੇਲਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 18000 ਐਮ.ਐਲ. ਨਜ਼ਾਇਜ਼ ਸ਼ਰਾਬ (ਦੇਸੀ) ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕਦਮੇ ਦਰਜ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।