5 candidates selected for jobs in placement camp organized at District Employment and Business Bureau Rupnagar
ਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 20 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਲਗਾਏ ਜਾਂਦੇ ਹਫਤਾਵਾਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 40 ਅਸਾਮੀਆਂ ਭਰਨ ਲਈ ਅੱਜ ਇੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਲਗਾਇਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 40 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਕੋਲ ਮੋਟਰਸਾਈਕਲ ਹੋਣਾ ਲਾਜ਼ਮੀ ਸੀ। ਇਸ ਤੋਂ ਇਲਾਵਾ ਅਧਾਰ ਕਾਰਡ ਅਤੇ ਪੈਨ ਕਾਰਡ ਹੋਣੇ ਲਾਜ਼ਮੀ ਸਨ। ਉਮੀਦਵਾਰਾਂ ਨੂੰ ਫੀਲਡ ਵਰਕ ਵਿੱਚ ਦਿਲਚਸਪੀ ਹੋਣੀ ਚਾਹੀਦੀ ਸੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000/- ₹ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਸਾਮੀ ਤੇ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਕੰਮ ਦੇ ਹਿਸਾਬ ਨਾਲ ਵਧੇਰੇ ਡਿਲੀਵਰੀ, ਵਧੇਰੇ ਕਮਾਈ ਹੋਵੇਗੀ। ਇਸ ਕੰਮ ਲਈ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਸੀ। ਉਮੀਦਵਾਰ ਆਪਣੀ ਸਹੂਲਤ ਅਨੁਸਾਰ ਕੰਮ ਕਰ ਸਕਦੇ ਹਨ। ਕਾਮਿਆਂ ਨੂੰ ਸੁਰੱਖਿਅਤ ਤਨਖਾਹ ਹਰ ਹਫ਼ਤੇ ਸਿੱਧੇ ਬੈਂਕ ਖਾਤੇ ਵਿੱਚ ਪ੍ਰਾਪਤ ਹੋਵੇਗੀ। ਕੰਮ ਕਰਨ ਸਬੰਧੀ ਈ-ਕਾਰਟ ਟੀਮ ਤੋਂ ਸਹਾਇਤਾ ਅਤੇ ਸਿਖਲਾਈ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਸੀ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੰਪਨੀ ਵੱਲੋਂ 5 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।