69th District School Handball Games begin with a bang

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ
ਰੂਪਨਗਰ, 19 ਅਗਸਤ: 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਦੀ ਦੇਖ ਰੇਖ ਹੇਠ ਹੈਂਡਬਾਲ ਖੇਡ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਨਵੀਨਰ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਅਤੇ ਉਪ ਕਨਵੀਨਰ ਡੀ.ਪੀ.ਈ. ਸ. ਪੁਨੀਤ ਸਿੰਘ ਦੀ ਮੋਜੂਦਗੀ ਵਿੱਚ ਸ਼ੁਰੂ ਹੋ ਗਏ ਹਨ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸ. ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਅੱਜ ਦੇ ਦਿਨ ਅੰਡਰ 14, 17 ਅਤੇ 19 ਸਾਲ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਅੰਡਰ -14 ਸਾਲ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਐਸ ਕੇ ਐਸ ਅਕੈਡਮੀ ਸ਼ਾਮਪੁਰਾ ਨੇ ਦੂਜਾ ਅਤੇ ਖਾਲਸਾ ਮਾਡਲ ਸਕੂਲ ਰੂਪਨਗਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -17 ਸਾਲ ਖੇਡ ਮੁਕਾਬਲਿਆਂ ਵਿੱਚ ਖਾਲਸਾ ਗਰਲਜ਼ ਸਕੂਲ ਮੋਰਿੰਡਾ ਨੇ ਪਹਿਲਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਦੂਜਾ ਅਤੇ ਗਾਰਡਨ ਵੈਲੀ ਸਕੂਲ ਬੇਲਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -19 ਸਾਲ ਖੇਡ ਮੁਕਾਬਲਿਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਖਾਲਸਾ ਗਰਲਜ਼ ਸਕੂਲ ਮੋਰਿੰਡਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਮਾਣ ਵਧਾਇਆ।
ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਧਰਮਿੰਦਰ ਕੌਰ, ਸ਼੍ਰੀਮਤੀ ਅਜੀਤ ਕੌਰ, ਸ. ਗੁਰਜੀਤ ਸਿੰਘ, ਸ਼੍ਰੀਮਤੀ ਰੁਪਿੰਦਰ ਕੌਰ, ਸ. ਗੁਰਪਾਲ ਸਿੰਘ, ਮਿਸ ਭਜਨ ਕੌਰ ਅਤੇ ਸ਼੍ਰੀ ਵਿਨੀਤ ਭੱਲਾ ਨੇ ਵਡਮੁੱਲਾ ਯੋਗਦਾਨ ਪਾਇਆ।