7 candidates selected for jobs in placement camp at District Employment and Business Bureau Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 7 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 06 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ 21 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 7 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਸਐਮਐਲ (ਸਵਰਾਜ ਮਾਜ਼ਦਾ) ਅਤੇ ਫਲਿੱਪਕਾਰਟ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਐਸ.ਐਮ.ਐਲ (ਸਵਰਾਜ ਮਾਜ਼ਦਾ) ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 25 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਡਿਊਟੀ ਸਮੇਂ ਦੌਰਾਨ ਨਾਸ਼ਤਾ/ਦੁਪਹਿਰ ਦਾ ਖਾਣਾ/ਰਾਤ ਦਾ ਖਾਣਾ ਮੁਫ਼ਤ ਮਿਲੇਗਾ। ਚੁਣੇ ਗਏ ਉਮੀਦਵਾਰਾਂ ਨੂੰ 12,577/-(ਪੀਐਫ+ਈਐਸਆਈ) ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਰੂਪਨਗਰ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਫਲਿੱਪਕਾਰਟ ਕੰਪਨੀ ਵੱਲੋਂ ਡਿਲੀਵਰੀ ਬੁਆਏ ਦੀਆਂ 10 ਅਸਾਮੀਆਂ ਲਈ ਦਸਵੀਂ/ਬਾਰਵੀਂ/ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਚੁਣੇ ਗਏ ਉਮੀਦਵਾਰਾਂ ਨੂੰ 15,000/- ਤੋਂ 30,000/- ਰੁਪਏ ਮਹੀਨਾ ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਰੋਪੜ ਹੈ।