Close

71 percent lifting of wheat has been done in Rupnagar district: Varjeet Walia

Publish Date : 29/04/2025
71 percent lifting of wheat has been done in Rupnagar district: Varjeet Walia

ਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ 71 ਫ਼ੀਸਦ ਲਿਫਟਿੰਗ ਕੀਤੀ ਗਈ: ਵਰਜੀਤ ਵਾਲੀਆ

ਰੂਪਨਗਰ, 29 ਅਪ੍ਰੈਲ:ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋ ਦੱਸਿਆ ਗਿਆ ਕਿ ਜਿਲ੍ਹੇ ਦੀ ਮੰਡੀਆਂ ਵਿੱਚ 127143 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 71 ਫ਼ੀਸਦ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋ ਹੁਣ ਤੱਕ ਮੰਡੀਆਂ ਵਿੱਚ 111244 ਮੀਟਰਕ ਟਨ ਕਣਕ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋ 15685 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਦੀ ਅਦਾਇਗੀ 257.74 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੋਰ ਉੱਤੇ ਕੀਤੀ ਜਾ ਚੁੱਕੀ ਹੈ ਜੋ ਕਿ 106 ਫ਼ੀਸਦ ਬਣਦੀ ਹੈ।

ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋ ਪਨਗਰੇਨ ਵੱਲੋ 34975 ਮੀਟਰਿਕ ਟਨ, ਮਾਰਕਫੈੱਡ ਵੱਲੋ 29331 ਮੀਟਰਿਕ ਟਨ, ਪਨਸਪ ਵੱਲੋ 20268 ਮੀਟਰਿਕ ਟਨ, ਵੇਅਰ ਹਾਊਸ ਵੱਲੋ 19567 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋ 7103 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਸ਼੍ਰੀ ਵਰਜੀਤ ਵਾਲੀਆ ਵੱਲੋ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਕਿ ਮੰਡੀਆਂ ਵਿੱਚ ਵੱਧ ਤੋਂ ਵੱਧ ਲਿਫਟਿੰਗ ਕਰਵਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਾਨ ਜਾ ਆੜਤੀਏ ਨੂੰ ਕਿਸੇ ਵੀ ਸੱਮਿਸਆਂ ਦਾ ਸਾਹਮਣਾ ਨਾ ਕਰਨਾ ਪਵੇ।