ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਲਿਆ
ਪ੍ਰਕਾਸ਼ਨ ਦੀ ਮਿਤੀ : 03/10/2018

ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਲਿਆ ਪ੍ਰੈਸ ਨੋਟ ਮਿਤੀ 01 ਅਕਤੂਬਰ, 2018
ਦਫਤਰ ਜਿਲਾ ਲੋਕ ਸੰਪਰਕ ਅਫਸਰ ਰੂਪਨਗਰ।
ਰੂਪਨਗਰ 01 ਅਕਤੂਬਰ – ਸ੍ਰੀ ਰਵਿੰਦਰ ਕੁਮਾਰ ਕੌਸਿ਼ਕ ਆਈ.ਏ.ਐਸ. ਨੇ ਅੱਜ ਇਥੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਨੂੰ ਸਥਾਨਕ ਕੈਨਾਲ ਰੈਸਟ ਹਾਊਸ ਵਿਖੇ ਪਹੁੰਚਣ `ਤੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਸ੍ਰੀ ਕੌਸਿ਼ਕ 2002 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ।
ਇਸ ਮੌਕੇ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਅਜਿੰਦਰ ਸਿੰਘ ਪੁਲਿਸ ਕਪਤਾਨ , ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ ਰੂਪਨਗਰ, ਸ਼੍ਰੀ ਗੁਰਵਿੰਦਰ ਸਿੰਘ ਡੀ.ਐਸ.ਪੀ., ਸ਼੍ਰੀ ਜਸਵੰਤ ਸਿੰਘ ਜਿ਼ਲ੍ਹਾ ਮਾਲ ਅਫਸਰ, ਸ਼੍ਰੀ ਹਰਿੰਦਰਜੀਤ ਸਿੰਘ ਨਾਇਬ ਤਹਿਸੀਲਦਾਰ ਵੀ ਹਾਜਰ ਸਨ।
ਇਸ ਉਪਰੰਤ ਸ੍ਰੀ ਰਵਿੰਦਰ ਕੁਮਾਰ ਕੌਸਿ਼ਕ ਨੇ ਕਮਿਸ਼ਨਰ ਦਫਤਰ ਵਿਖੇ ਚਾਰਜ ਲਿਆ ।