Senior Citizen Day

Senior Citizen Day Press Note Dt 01st October 2018
Office of District Public Relations Officer, Rupnagar
ਰੂਪਨਗਰ,01 ਅਕਤੂਬਰ- ਸੀਨੀਅਰ ਸਿਟੀਜਨਜ਼/ਬਜੁਰਗਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਜੇਕਰ ਉਨ੍ਹਾਂ ਦੀ ਕੋਈ ਸਮੱਸਿਆ / ਸ਼ਿਕਾਇਤ ਹੈ ਤਾਂ ਉਸ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ । ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਕੁਮਾਰ ਜਾਰੰਗਲ ਨੇ ਅੱਜ ਇਥੇ ਸੀਨੀਅਰ ਸਿਟੀਜਨ ਦਿਵਸ ਮੌਕੇ ਮਿੰਨੀ ਸਕਤਰੇਤ ਦੇ ਕਮੇਟੀ ਰੂਮ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਜੁਰਗਾਂ ਦੇ ਸਤਿਕਾਰ ਪ੍ਰਤੀ ਸਹੁੰ ਚੁੱਕਣ ਸਮੇਂ ਕੀਤੀੇ।ਉਨ੍ਹਾਂ ਕਿਹਾ ਕਿ ਆਪਣੇ ਬਜੁਰਗਾਂ ਦਾ ਮਾਣ-ਸਨਮਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਆਪਣਾ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨਾਂ ਦੀ ਦੇਖਰੇਖ ਲਈ ਜਿਥੇ ਸਾਨੂੰ ਪਾਬੰਦ ਹੋਣਾ ਚਾਹੀਦਾ ਹੈ ਉਥੇ ਉਨ੍ਹਾਂ ਦੀ ਜਰੂਰਤਾਂ ਦਾ ਦਿਲੋਂ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜੁਰਗਾਂ ਦੀਆਂ ਸਮੱਸਿਆਵਾਂ ਆਪਣੀ ਯੋਗਤਾ ਅਨੁਸਾਰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਪ੍ਰਤੀ ਕਿਸੇ ਕਿਸਮ ਦੀ ਭੈੜੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜਨਤਕ ਥਾਵਾਂ ਤੇ ਬਜੁਰਗਾਂ ਨੁੰ ਹਰ ਤਰ੍ਹਾਂ ਦੀ ਪਹਿਲ ਦੇਣ ਲਈ ਵਚਨਬਧ ਹੋਣ ਦੀ ਲੋੜ ਹੈ। ਉਨ੍ਹਾਂ ਬਜੁਰਗਾਂ ਦੀ ਮਾਣ ਮਰਿਆਦਾ ਦਾ ਹਮੇਸ਼ਾ ਖਿਆਲ ਰੱਖਣ ਅਤੇ ਆਪਣੇ ਬੱਚਿਆਂ ਨੁੰ ਵੀ ਇਸ ਬਾਰੇ ਪ੍ਰੇਰਿਤ ਕਰਨ ਲਈ ਆਖਿਆ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ(ਸਿ਼ਕਾਇਤਾਂ) ਸ਼੍ਰੀਮਤੀ ਅੰਮ੍ਰਿਤ ਬਾਲਾ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀ ਰਵਿੰਦਰ ਸਿੰਘ ਜਿ਼ਲ੍ਹਾ ਰੋਜਗਾਰ ਅਫਸਰ, ਸ਼੍ਰੀ ਰੋਹਿਤ ਜੇਤਲੀ ਡੀ.ਆਈ.ਓ., ਸ਼੍ਰੀ ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਅਫਸਰ, ਸ਼੍ਰੀ ਰਾਜ ਕੁਮਾਰ ਇਸਪੈਕਟਰ, ਸ਼੍ਰੀ ਹਰਮਿੰਦਰ ਸਿੰਘ ਤਹਿਸੀਲਦਾਰ (ਚੋਣਾਂ) ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।