Mobile Medical Unit Bus Service

Mobile Medical Unit Bus Service Press Note Dt 15th October 2018
Office of District Public Relations Officer, Rupnagar
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦਿਹਾਤੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ
ਮੋਬਾਈਲ ਬੱਸ ਚ ਮੁਫ਼ਤ ਈ.ਸੀ.ਜੀ, ਲੈਬ ਟੈਸਟ ਦੀ ਸੁਵਿਧਾ ਉਪਲਬਧ
ਇਸ ਮਹੀਨੇ ਦੌਰਾਨ 38 ਪਿੰਡਾਂ ਦੇ ਵਸਨੀਕਾਂ ਦਾ ਕੀਤਾ ਜਾਵੇਗਾ ਚੈਕਅਪ
ਰੂਪਨਗਰ, 15 ਅਕਤੂਬਰ
ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵਿਆਪਕ ਉਪਰਾਲੇ ਕਰਦਿਆਂ ਜਿਥੇ ਸਿਹਤ ਦੇ ਖੇਤਰ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਨੇ ਦੱਸਿਆ ਕਿ ਸਰਕਾਰ ਦੇ ਇਸ ਉਦੇਸ਼ ਦੀ ਪੂਰਤੀ ਲਈ ਰੂਪਨਗਰ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ ‘ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਅਤੇ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ ਨਾਲ ਈ.ਸੀ.ਜੀ, ਲੈਬ ਟੈਸਟ ਆਦਿ ਵੀ ਮੌਕੇ ਤੇ ਮੁਫ਼ਤ ਕੀਤੇ ਜਾਂਦੇ ਹਨ। ਉਨਾ ਦਸਿਆ ਕਿ ਇਸ ਮੋਬਾਇਲ ਮੈਡੀਕਲ ਬੱਸ ਰਾਹੀ ਲੋੜਵੰਦਾਂ ਤੱਕ ਪਹੁੰਚ ਕਰਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਅਪਾਹਿਜ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਬੱਸ ਰਾਹੀਂ ਮਰੀਜਾਂ ਨੂੰ ਰੋਗ ਮੁਕਤ ਕਰਨ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਿਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ਉਥੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਗਜ਼ਟਿਡ ਛੁੱਟੀਆਂ ਵਾਲੇ ਦਿਨ ਛੱਡ ਕੇ ਪੇਂਡੂ ਵਸਨੀਕਾਂ ਨੂੰ ਰੋਜ਼ਾਨਾਂ ਅਤੇ ਹਰ ਸ਼ਨੀਵਾਰ ਨੂੰ ਜਿਲਾ ਜੇਲ ਵਿਚ ਬੰਦ ਕੈਦੀਆਂ ਤੇ ਬੰਦੀਆਂ ਨੂੰ ਸਿਹਤ ਸਹੂਲਤਾਂ ਦਿਤੀਆਂ ਜਾਂਦੀਆਂ ਹਨ।ਇਸ ਤੋ ਇਲਾਵਾ ਇਸ ਯੂਨਿਟ ਵੱਲੌ ਹਰ ਸਨੀਵਾਰ ਨੂੰ ਜਿਲ੍ਹਾ ਜੇਲ ਵਿਚ ਬੰਦ ਕੈਦੀਆ ਦਾ ਮੁਆਇਨਾ ਵੀ ਕੀਤਾ ਜਾਂਦਾ ਹੈ ।
ਡਾਕਟਰ ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਇਸ ਯੂਨਿਟ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਨੂੰ ਛੱਡ ਕੇ ਰੋਜਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 02 ਵੱਖ-ਵੱਖ ਪਿੰਡਾਂ ਤੇ ਸਲਮ ਬਸਤੀਆਂ ਵਿੱਚ ਜਾ ਕੇ ਮਰੀਜਾਂ ਦਾ ਚੈਕਅਪ ਕੀਤਾ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੂਨਿਟ ਵੱਲੋਂ ਮਰੀਜਾਂ ਨੂੰ ਮੁਫਤ ਦਵਾਈਆਂ ਦਿਤੀਆਂ ਜਾਂਦੀਆਂ ਹਨ।ਸਿਵਲ ਸਰਜਨ ਰੂਪਨਗਰ ਨੇ ਇੰਨਾਂ ਪਿੰਡਾਂ ਦੇ ਵਸਨੀਕਾਂ ਨੂੰ ਇਸ ਮੋਬਾਈਲ ਮੈਡੀਕਲ ਯੂਨਿਟ ਦਾ ਲਾਭ ਲੈਣ ਦੀ ਪ੍ਰੇਰਣਾ ਕੀਤੀਇਸ ਮੋਬਾਈਲ ਮੈਡੀਕਲ ਯੂਨਿਟ ਦੇ ਡਾਕਟਰਾਂ ਦੀ ਟੀਮ ਵਲੋਂ ਇਸ ਮੋਬਾਈਲ ਮੈਡੀਕਲ ਯੂਨਿਟ ਵਲੋਂ ਬਲਾਕ ਭਰਤਗੜ੍ਹ ਦੇ ਪਿੰਡ ਕਾਲੂਵਾਲ ਤੇ ਭੱਟੋਂ 16 ਅਕਤੂਬਰ ਨੂੰ, ਖਾਨਪੁਰ ਤੇ ਬਰਿਕ ਕਿਲਨ 17 ਅਕਤੂਬਰ ਨੂੰ, ਕੋਟਲਾ ਨਿਹੰਗ ਤੇ ਕੋਟਲਾ ਟੱਪਰੀਆਂ 18 ਅਕਤੂਬਰ ਨੂੰ , ਪਪਰਾਲਾ ਤੇ ਰੈਲੋ ਖੁਰਦ 20 ਅਕਤੂਬਰ ਨੂੰ, ਰਸੂਲਪੁਰ ਤੇ ਰਾਮਪੁਰ ਟੱਪਰੀਆਂ 23 ਅਕਤੂਬਰ ਨੂੰ, ਰੰਗੀਲਪੁਰ ਤੇ ਬੜੀ ਗੰਧੋਂ 25 ਅਕਤੂਬਰ ਨੂੰ, ਛੋਟੀ ਗੰਧੋਂ ਤੇ ਲਖਮੀਪੁਰ 26 ਅਕਤੂਬਰ ਨੂੰ, ਬੜਾ ਤੇ ਸਲੋਰਾ 29 ਅਕਤੂਬਰ ਨੂੰ, ਭੱਕੂਮਾਜਰਾ ਤੇ ਝੱਲੀਆਂ ਕਲਾਂ 30 ਅਕਤੂਬਰ ਨੂੰ ਜਦਕਿ ਬੰਦੇ ਮਾਹਲਕਲਾਂ ਅਤੇ ਬੰਦੇ ਮਾਹਲਖੁਰਦ ਪਿੰਡਾਂ ਵਿਚ 31 ਅਕਤੂਬਰ ਨੂੰ ਜਾ ਕੇ ਉਥੋਂ ਦੇ ਵਸਨੀਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਸਿਵਲ ਸਰਜਨ ਡਾ: ਹਰਿੰਦਰ ਕੌਰ ਨੇ ਇਹ ਵੀ ਦਸਿਆ ਕਿ ਇਸ ਮੈਡੀਕਲ ਯੂਨਿਟ ਦੀ ਟੀਮ ਦੇ ਮਾਹਿਰਾਂ ਵਲੋਂ 20 ਅਕਤੂਬਰ ਅਤੇ 27 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਬੰਦੀਆਂ ਦਾ ਇਲਾਜ ਕੀਤਾ ਜਾਵੇਗਾ।