ਜ਼ਿਲ੍ਹਾ ਰੈਂਡ ਕਰਾਸ ਸੁਸਾਇਟੀ ਰੂਪਨਗਰ ਦੀ ਮੀਟਿੰਗ

ਜ਼ਿਲ੍ਹਾ ਰੈਂਡ ਕਰਾਸ ਸੁਸਾਇਟੀ ਰੂਪਨਗਰ ਦੀ ਮੀਟਿੰਗ ਪ੍ਰੈਸ ਨੋਟ ਮਿਤੀ 28 ਨਵੰਬਰ, 2018
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ।
ਰੂਪਨਗਰ,28 ਨਵੰਬਰ- ਜ਼ਿਲ੍ਹਾ ਰੈਂਡ ਕਰਾਸ ਸੁਸਾਇਟੀ ਰੂਪਨਗਰ ਦੀ ਕਾਰਜਕਾਰੀ ਕਮੇਟੀ ਇੱਕ ਮੀਟਿੰਗ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੈਂਡ ਕਰਾਸ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਂਡ ਕਰਾਸ ਵੱਲੋਂ ਜਲਦੀ ਹੀ ਸਿਵਲ ਹਸਪਤਾਲ ਰੂਪਨਗਰ ਵਿੱਚ ਜਨ ਅੋਸ਼ਧੀ ਕੇਂਦਰ ਖੋਲਿਆ ਜਾ ਰਿਹਾ ਹੈ ਜਿਸ ਤੋਂ ਕਿ ਬਜ਼ਾਰ ਨਾਲੋਂ ਸਸਤੀ ਦਰਾਂ ਤੇ ਦਵਾਈਆਂ ਮਿਲਣਗੀਆਂ । ਇਸ ਤੋਂ ਬਾਅਦ ਨੰਗਲ ਵਿਖੇ ਵੀ ਜਨ ਅੋਸ਼ਧੀ ਕੇਂਦਰ ਖੋਲਣ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਿੱਟਕੋਨ ਸੰਸਥਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਦੇ ਵਸਨੀਕਾਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਨਾਲ ਨਾਲ ਸ਼ਿਕਸ਼ਤ ਕੀਤਾ ਜਾਵੇਗਾ।ਇਸ ਮੰਤਵ ਲਈ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਸਹਿਯੋਗ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਲਦੀ ਹੀ ਸਸਤੀ ਰਸੋਈ ਤੋਂ ਪੈਕ ਖਾਣੇ ਦੀ ਬਜਾਏ ਰਸੋਈ ਵਿੱਚ ਹੀ ਥਾਲੀਆ/ਪਲੇਟਾਂ ਵਿੱਚ ਮੁਹੱਇਆ ਕਰਵਾਇਆ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਧਾਉਣ ਦੇ ਉਪਰਾਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੈਬਰਾਂ ਪਾਸੋਂ ਸੁਝਾਅ ਵੀ ਮੰਗੇ । ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ , ਸਿਵਲ ਹਸਪਤਾਲ ਅਤੇ ਸਸਤੀ ਰਸੋਈ ਵਿਚ ਦਾਨਪਾਤਰ ਰੱਖਣ ਦਾ ਫੈਸਲਾ ਵੀ ਲਿਆ ਗਿਆ।
ਇਸ ਮੀਟਿੰਗ ਦੌਰਾਨ ਸ਼੍ਰੀ ਸੰਜੀਵ ਬੁਧੀਰਾਜਾ ਸਕਤਰ ਜ਼ਿਲ੍ਹਾ ਰੈਡ ਕਰਾਸ ਨੇ ਜਿਲਾ ਰੈਡ ਕਰਾਸ ਵਲੋਂ ਚਲਾਈਆ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਨਰਲ),ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ),ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ , ਸ਼੍ਰੀ ਜਸਵੰਤ ਸਿੰਘ ਜ਼ਿਲ੍ਹਾ ਮਾਲ ਅਫਸਰ, ਐਡਵੋਕੇਟ ਡੀ.ਐਸ. ਦਿਓਲ,ਐਡਵੋਕੇਟ ਅਮਰਰਾਜ ਸੈਣੀ, ਡਾ: ਭਾਨੂੰ ਪ੍ਰਤਾਪ, ਡਾ: ਅਜ਼ੈ ਜਿੰਦਲ, ਡਾ: ਨਿਧੀ ਸ਼੍ਰੀਵਾਸਤਵਾ, ਡਾ: ਅਵਤਾਰ ਸਿੰਘ, ਡਾ: ਰੋਮੀ, ਸ਼੍ਰੀ ਕਿਰਨਪ੍ਰੀਤ ਗਿੱਲ ਰੈੱਡ ਕਰਾਸ ਮੈਬਰ, ਸ਼੍ਰੀਮਤੀ ਅ੍ਰਮਿਤ ਬਾਲਾ ਜਿਲ੍ਹਾ ਸਮਾਜਿਕ ਸੁਰਖਿਆ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।