ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਸਥਾਨਾਂ ਤੇ ਰੋਜ਼ਗਾਰ ਮੇਲੇ

ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਸਥਾਨਾਂ ਤੇ ਰੋਜ਼ਗਾਰ ਮੇਲੇ – ਪ੍ਰੈਸ ਨੋਟ ਮਿਤੀ 18 ਜਨਵਰੀ, 2019
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ।
ਰੂਪਨਗਰ 18 ਜਨਵਰੀ – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਲੋੜਵੰਦ ਤੇ ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਸਮੱਰਥ ਬਣਾਉਣ ਲਈ ਉਲੀਕੇ ਗਏ ਰੋਜਗਾਰ ਮੇਲਿਆਂ ਦੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ 13 ਤੋਂ 22 ਫਰਵਰੀ-2019 ਦੌਰਾਨ ਵੱਖ-ਵੱਖ ਸਥਾਨਾਂ ਤੇ ਸ਼੍ਰੀ ਸੁਮਿਤ ਜਾਰੰਗਲ, ਡਿਪਟੀ ਕਮਿਸ਼ਨਰ, ਰੂਪਨਗਰ ਜੀ ਦੀ ਪ੍ਰਧਾਨਗੀ ਹੇਠ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਰਵਿੰਦਰਪਾਲ ਸਿੰਘ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰੂਪਨਗਰ ਜੀ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਈ.ਡੀ. ਸਕਰੀਨ ਸਥਾਪਤ ਕੀਤੀ ਗਈ ਹੈ। ਜਿਸ ਤੇ ਸਰਕਾਰੀ ਅਤੇ ਪ੍ਰਾਈਵੇਟ ਅਸਾਮੀਆਂ ਤੋਂ ਇਲਾਵਾ ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਬਾਰੇ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਫਰੀ ਇੰਟਰਨੈੱਟ ਸੇਵਾ ਉਪੱਲਬਧ ਹੈ। ਉਨ੍ਹਾਂ ਦੱਸਿਆ ਕਿ ਰੋਜਾਨਾ ਹੀ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਨਿਗਰਾਨੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਰੋਜ਼ਗਾਰ ਬਿਊਰੋ ਦਾ ਦੌਰਾ ਕਰਕੇ ਰੋਜ਼ਗਾਰ ਨਾਲ ਸਬੰਧਤ ਸਰਕਾਰ ਦੇ ਉਪਰਾਲਿਆਂ ਬਾਰੇ ਗਿਆਨ ਹਾਸਲ ਕਰਦੇ ਹਨ। ਅੱਜ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਈ.ਟੀ.ਆਈ ਦੀਆਂ ਲਗਭਗ 40 ਵਿਦਿਆਰਥਣਾਂ ਨੂੰ ਵੱਖ ਵੱਖ ਕਿੱਤਿਆਂ ਤੇ ਟੇ੍ਰਨਿੰਗ ਕੋਰਸਾਂ ਬਾਰੇ ਮਿਸ ਸੁਪ੍ਰੀਤ ਕੌਰ (ਕੈਰੀਅਰ ਕਾਊਂਸਲਰ) ਨੇ ਜਾਣਕਾਰੀ ਦਿੱਤੀ।ਉਹਨਾਂ ਨੇ ਪ੍ਰਾਰਥੀਆਂ ਨੂੰ ਉੱਦਮੀ ਬਣਨ ਲਈ ਪੇ੍ਰਰਿਆ।ਉਹਨਾ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਰਕਾਰ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਪੋਰਟਲ http://www.ghargharrozgar.punjab.gov.in ਤੇ ਕੋਈ ਵੀ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਅਤੇ ਇਨ੍ਹਾਂ ਪ੍ਰਾਰਥੀਆਂ ਨੂੰ ਪਹਿਲ ਦੇ ਅਧਾਰ ਤੇ ਰੋਜ਼ਗਾਰ ਮੇਲਿਆਂ ਅਤੇ ਕੈਂਪਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਜਿਥੇ ਵੱਖ ਵੱਖ ਕੰਪਨੀਆਂ ਇਨ੍ਹਾਂ ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਲਈ ਚੋਣ ਕਰਦੀਆਂ ਹਨ।ਉਨ੍ਹਾਂ ਨੇ ਦੱਸਿਆ ਕਿ ਐਤਵਾਰ ਨੂੰ ਵਿਪਰੋ ਕੰਪਨੀ ਵੱਲੋਂ ਰਿਆਤ ਬਾਹਰਾ,ਰੋਪੜ ਕੈਂਪਸ ਵਿਖੇ ਬੀ.ਸੀ.ਏ ਅਤੇ ਬੀ.ਐਸ.ਸੀ ਪ੍ਰਾਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਮਿਤੀ:20/01/2019।ਵਿਦਿਆਰਥੀ ਸਵੇਰੇ 09:30 ਵਜੇ ਪਹੁੰਚ ਕੇ ਪਲੇਸਮੈਂਟ ਡਰਾਈਵ ਦਾ ਲਾਭ ਉਠਾ ਸਕਦੇ ਹਨ।ਉਨ੍ਹਾਂ ਨੇ ਦੱਸਿਆ ਕਿ ਬਿਊਰੋ ਵਿੱਚ ਸਾਰੇ ਹੁਨਰ ਵਿਕਾਸ ਕੇਂਦਰ ਦੇ ਨੁਮਾਇੰਦੇ ਸਵੈ-ਰੋਜ਼ਗਾਰ ਵਿਭਾਗ ਦੇ ਨੁਮਾਇੰਦੇ ਵੱਖ ਵਿਭਾਗ ਯੋਜਨਾਵਾਂ ਤਹਿਤ ਬੈਕਾਂ ਰਾਹੀਂ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ ਦਿਵਾਏ ਜਾਣ ਵਾਲੇ ਕਰਜਿਆਂ ਦੀ ਜਾਣਕਾਰੀ ਕੈਰੀਅਰ ਦੀ ਚੌਣ ਸਬੰਧੀ ਜਾਣਕਾਰੀ ਦੇਣ ਲਈ ਕਾਊਂਸਲਰ ਆਦਿ ਇੱਕੋਂ ਛੱਤ ਹੇਠ ਬੈਠ ਕੇ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਉਹਨਾਂ ਨੇ ਇਹ ਵੀ ਦੱਸਿਆ ਕਿ ਮਾਰਚ ਮਹੀਨੇ ਵਿੱਚ ਲੁਧਿਆਣਾ ਵਿਖੇ ਫੌਜ ਦੀ ਭਰਤੀ ਲਈ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦਾ ਲਾਭ ਉਠਾਉਣ ਲਈ ਬੇ-ਰੋਜ਼ਗਾਰ ਨੋਜਵਾਨ ਲੜਕੇ/ਲੜਕੀਆਂ ਨੂੰ ਜਰੂਰੀ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਦਸਿਆ ਕਿ ਰੋਜ਼ਗਾਰ ਮੇਲੇ ਲਗਾਉਣ ਲਈ 3 ਸਥਾਨਾਂ ਦੀ ਚੋਣ ਕਰ ਲਈ ਗਈ ਹੈ ਜ਼ਿਨ੍ਹਾਂ ਵਿਚ ਆਈ.ਈ.ਟੀ. ਭੱਦਲ, ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੇਮੋਰੀਅਲ ਬੇਲਾ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਸ਼ਾਮਲ ਹਨ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਜਲ ਸੈਨਾ ਵੱਲੋਂ 3000 ਸੇਲਰਾਂ ਦੀ ਭਰਤੀ ਕੀਤੀ ਜਾ ਰਹੀ ਹੈ।ਉਕਤ ਭਰਤੀ ਲਈ ਸੀ.ਪਾਈਟ ਵੱਲੋਂ ਸੈਂਟਰਾਂ ਵਿੱਚ ਟੇ੍ਰਨਿੰਗ ਦਿੱਤੀ ਜਾ ਰਹੀ ਹੈ-ਸੀ-ਪਾਈਟ ਕੈਂਪ,ਸੈਕਟਰ-04 ,ਨੇੜੇ ਰੌਕ ਗਾਰਡਨ,ਤਲਵਾੜਾ,(ਹੁਸ਼ਿਆਰਪੁਰ); ਸੀ-ਪਾਈਟ ਕੈਂਪ,ਗਿੱਲ ਰੋਡ,ਆਈ.ਈ.ਆਈ.(ਲੁਧਿਆਣਾ)।