ਬੰਦ ਕਰੋ

ਧਾਰਾ 144 ਦੇ ਤਹਿਤ ਹੁਕਮ – ਜ਼ਿਲ੍ਹਾ ਮੈਜੀਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ. ਵਲੋਂ ਜ਼ਿਲ੍ਹੇ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਮਿਤੀ 22-06-2022

ਪ੍ਰਕਾਸ਼ਨ ਦੀ ਮਿਤੀ : 23/06/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ

1. ਜ਼ਿਲ੍ਹੇ ਮੈਜਿਸਟਰੇਟ ਵਲੋਂ ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲੇ ਵਿਅਕਤੀਆਂ ਦੇ ਪੰਜ ਪਛਾਣ ਪੱਤਰ ਲੈਣ ਦੀ ਹਦਾਇਤ

ਰੂਪਨਗਰ, 22 ਜੂਨ : ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੁਣ ਹਰ ਵਿਅਕਤੀ ਤੋਂ ਪੰਜ ਪ੍ਰਕਾਰ ਦੇ ਪਛਾਣ ਪੱਤਰ ਹਾਸਲ ਕਰਨਗੇ ਅਤੇ ਇਸ ਰਿਕਾਰਡ ਸਬੰਧੀ ਇਕ ਰਜਿਸਟਰ ਲਗਾਉਣਗੇ ਤਾਂ ਜੋ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਡਾ. ਪ੍ਰੀਤੀ ਯਾਦਵ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਥਾਂਵਾਂ ਤੇ ਠਹਿਰਨ ਵਾਲੇ ਵਿਅਕਤੀਆਂ ਬਾਰੇ ਰਜਿਸਟਰ ਲਗਾਉਣਗੇ ਅਤੇ ਉਸ ਵਿਅਕਤੀ ਪਾਸੋਂ ਪੰਜ ਪ੍ਰਕਾਰ ਦੇ ਪਛਾਣ ਪੱਤਰ ਜਿਵੇਂ ਕਿ ਪਾਸਪੋਰਟ, ਡਰਾਇਵਿੰਗ ਲਾਇਸੰਸ, ਭਾਰਤ ਸਰਕਾਰ/ਰਾਜ ਸਰਕਾਰ/ਪੀਐਸ/ਪਬਲਿਕ ਲਿਮ. ਕੰਪਨੀਆਂ ਦੇ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ ਸਰਵਿਸ ਪਛਾਣ ਪੱਤਰ ਸਮੇਤ ਫੋਟੋਗ੍ਰਾਫ/ਬੈਂਕ/ਪੋਸਟ ਆਫਿਸ ਵਲੋਂ ਜਾਰੀ ਕੀਤੀ ਪਾਸਬੁੱਕ ਸਮੇਤ ਫੋਟੋਗ੍ਰਾਫ/ਪੈਨਕਾਰਡ, ਰਜਿਸਟਰ ਜਨਰਲ ਆਫ ਇੰਡੀਆ ਵਲੋਂ ਜਾਰੀ ਕੀਤਾ ਸਮਾਰਟ ਕਾਰਡ, ਮਗਨਰੇਗਾ ਸਕੀਮ ਤਹਿਤ ਜਾਰੀ ਜ਼ੋਬ ਕਾਰਡ, ਮਨਿਸਟਰੀ ਆਫ ਲੇਬਰ ਸਕੀਮ ਅਧੀਨ ਜਾਰੀ ਕੀਤਾ ਗਿਆ ਹੈਲਥ ਇੰਸੋਰੈਂਸ਼ ਸਮਾਰਟ ਕਾਰਡ, ਪੈਨਸ਼ਨ ਕਾਗਜਾਤ ਸਮੇਤ ਫੋਟੋਗ੍ਰਾਫ, ਐਮਪੀਜ਼/ਐਮਐਲਏ/ਐਮਐਲਸੀਜ਼ ਨੂੰ ਜਾਰੀ ਅਫਸਰ ਕਾਰਡ ਅਤੇ ਅਧਾਰ ਕਾਰਡ ਹੈ।

ਇਹ ਹੁਕਮ 23 ਜੂਨ 2022 ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

2. ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ *ਤੇ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਰੈਲੀਆਂ ਕੱਢਣ, ਧਰਨਾ ਲਗਾਉਣ ਆਦਿ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ ਜਾਂ ਨਿੱਜੀ ਸਮਾਗਮਾਂ ਅਤੇ ਮ੍ਰਿਤਕਾਂ ਦੇ ਸਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ *ਤੇ, ਉਨ੍ਹਾਂ ਜਲੂਸਾਂ/ਮੀਟਿੰਗਾਂ/ ਧਰਨਿਆਂ ਤੇ ਜਿਨ੍ਹਾਂ ਸਬੰਧੀ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ/ਯੋਗ ਪੁਲਿਸ ਅਧਿਕਾਰੀ ਪਾਸੋਂ ਲਿਖਤੀ ਪ੍ਰਵਾਨਗੀ ਲਈ ਗਈ ਹੋਵੇ ਉਨ੍ਹਾ ਤੇ ਨਹੀਂ ਲਾਗੂ ਹੋਣਗੇ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

3. ਨੰਬਰ ਪਲੇਟ ਬਣਾਉਣ ਵਾਲੇ ਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ

ਰੂਪਨਗਰ, 22 ਜੂਨ: ਜ਼ਿਲ੍ਹੇ ਵਿਚ ਮਾੜੇ ਅਨਸਰ ਗੈਂਗਸਟਰ ਮੋਟਰ ਸਾਈਕਲਾਂ/ਸਕੂਟਰਾਂ/ਕਾਰਾਂ/ਵਹੀਕਲਾਂ ਤੇ ਜਾਲੀ ਨੰਬਰ ਲਗਾ ਕੇ ਲੁੱਟ-ਖੋਹ ਅਤੇ ਹੋਰ ਜੁਰਮ ਕਰਦੇ ਹਨ ਜਿਨ੍ਹਾਂ ਨੂੰ ਗ੍ਰਿਫਤਰ ਵਿਚ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਮੁਸ਼ਕਿਲ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਰਜਿਸਟਰ ਮੈਨਟੇਨ ਕਰਨ ਤੋਂ ਬਿਨ੍ਹਾ ਨੰਬਰ ਪਲੇਟ ਅਤੇ ਨੰਬਰ ਲਿਖਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਗਏ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਨੰਬਰ ਪਲੇਟ ਬਣਾਉਣ ਵਾਲੇ ਅਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ ਕੀਤੀ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

4. ਮਕਾਨ ਮਾਲਕਾਂ, ਕਾਰਖਾਨੇਦਾਰਾਂ, ਹੋਟਲਾਂ, ਖੇਤੀਬਾੜੀ ਫਾਰਮਾਂ ਆਦਿ ਦੇ ਮਾਲਕਾਂ ਨੂੰ ਹੁਕਮ ਜਾਰੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਕਾਨਾਂ ਦੇ ਮਾਲਕਾਂ, ਕਾਰਖਾਨੇਦਾਰਾਂ, ਹੋਟਲਾਂ, ਖੇਤੀਬਾੜੀ ਫਾਰਮਾਂ ਆਦਿ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕੋਈ ਮਕਾਨ ਮਾਲਕ ਵੱਲੋਂ ਕੋਈ ਵੀ ਨਵਾਂ ਕਿਰਾਏਦਾਰ ਜਾਂ ਕਿਸੇ ਉਦਯੋਗਿਕ, ਸਨਅਤੀ ਅਦਾਰੇ ਜਾਂ ਖੇਤੀਬਾੜੀ ਨਾਲ ਸਬੰਧਤ ਕੰਮ ਲਈ ਕੋਈ ਅਜਨਬੀ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ਤੇ ਰੱਖਿਆ ਜਾਂਦਾ ਹੈ ਤਾਂ ਉਸਦੀ ਪੂਰੀ ਅਤੇ ਸਹੀ ਸੂਚਨਾ ਜਿਸ ਵਿੱਚ ਉਸ ਵਿਅਕਤੀ ਦਾ ਨਾਮ, ਪਤਾ, ਫੋਟੋ ਆਦਿ ਹੋਵੇ ਆਪਣੇ ਨਜ਼ਦੀਕੀ ਥਾਣੇ/ਚੌਂਕੀ ਵਿੱਚ ਤੁਰੰਤ ਦਰਜ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਚ ਬਾਹਰਲੇ ਰਾਜਾਂ ਤੋਂ ਇਥੇ ਆ ਕੇ ਬਹੁਤ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ। ਇਸੇ ਤਰ੍ਹਾਂ ਮਜ਼ਦੂਰ ਪਿੰਡਾਂ ਵਿਚ ਕਿਸਾਨਾਂ ਕੋਲ ਰਹਿੰਦੇ ਹਨ ਅਤੇ ਸ਼ਹਿਰਾਂ ਵਿਚ ਕਈ ਤਰ੍ਹਾਂ ਦੇ ਕੰਮ ਕਰਦੇ ਹਨ, ਜਿਥੇ ਉਹ ਕਿਰਾਏ ਤੇ ਜਾਂ ਆਪਣੀਆਂ ਝੁੱਗੀਆਂ ਬਣਾ ਕੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਮਜਦੂਰਾਂ ਦੇ ਨਾਲ ਨਾਲ ਕਰਾਇਮ ਪੇਸ਼ਾ ਲੋਕ ਵੀ ਮਜ਼ਦੂਰਾਂ ਦੇ ਰੂਪ ਵਿਚ ਆ ਜਾਂਦੇ ਹਨ ਜੋ ਕਰਾਇਮ ਕਰਕੇ ਆਪਣੇ ਰਾਜਾਂ ਨੂੰ ਚਲੇ ਜਾਂਦੇ ਹਨ, ਜਿਸਨੂੰ ਰੋਕਣਾ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਬੰਧੀ ਮਕਾਨ ਮਾਲਕਾਂ, ਕਾਰਖਾਨੇਦਾਰਾਂ ਆਦਿ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਕੋਈ ਵੀ ਨਵਾਂ ਕਿਰਾਏਦਾਰ ਜਾਂ ਉਦਯੋਗਪਤੀ ਜਾਂ ਕਿਸਾਨ ਕਿਸੇ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ਤੇ ਰੱਖਦਾ ਹੈ ਤਾਂ ਉਸ ਦੀ ਸਹੀ ਸੂਚਨਾ ਜਿਸ ਵਿਚ ਨਾਮ, ਪਤਾ, ਫੋਟੋ ਆਦਿ ਹੋਵੇ ਆਪਣੇ ਨਜ਼ਦੀਕੀ ਥਾਣੇ/ਚੌਂਕੀ ਵਿੱਚ ਤੁਰੰਤ ਦਰਜ ਕਰਵਾਈ ਜਾਵੇ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

5. 6 ਵਜੇ ਤੋਂ ਰਾਤ 10 ਵਜੇ ਤੱਕ ਪ੍ਰਵਾਨਗੀ ਤੋਂ ਬਿਨਾਂ ਲਾਉਡ ਸਪੀਕਰ/ਅਵਾਜੀ ਯੰਤਰ ਲਗਾਉਣ *ਤੇ ਪਾਬੰਦੀ

ਰੂਪਨਗਰ,22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਸਮਰੱਥ ਅਧਿਕਾਰੀ (ਸਬੰਧਤ ਉਪ ਮੰਡਲ ਮੈਜਿਸਟਰੇਟ) ਦੀ ਪ੍ਰਵਾਨਗੀ ਤੋਂ ਬਿਨਾਂ ਲਾਉਡ ਸਪੀਕਰ/ਅਵਾਜੀ ਯੰਤਰ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਅਵਾਜੀ ਯੰਤਰਾਂ ਤੇ ਪੂਰਨ ਪਾਬੰਦੀ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

6. ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਤੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਈ ਜਾਵੇ

ਰੂਪਨਗਰ, 22 ਜੂਨ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ:6842 ਆਫ 2000 ਵਿੱਚ ਵੀ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਵਹੀਕਲਾਂ ਦੇ ਅੱਗੇ ਪਿਛੇ ਰਿਫਲੈਕਟਰ ਲਾਏ ਜਾਣ। ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੋਈ ਵਿਅਕਤੀ ਸਾਈਕਲ, ਰਿਕਸਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

7. ਚਾਈਨਾਂ ਡੋਰ ਵੇਚਣ, ਸਟੋਰ ਕਰਨ *ਤੇ ਮੁਕੰਮਲ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾਂ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਪਤੰਗ ੳਡਾਉਣ ਲਈ ਕੀਤੀ ਜਾਂਦੀ ਹੈ ਜੋ ਕਿ ਮਨੁੱਖੀ ਜਾਨਾਂ, ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਜਿਸ ਲਈ ਪੰਜਾਬ ਸਰਕਾਰ ਵਲੋਂ ਇਸ ਚਾਈਨਾ ਡੋਰ ਨੂੰ ਵੇਚਣ, ਵਰਤਣ ਜਾਂ ਸਟੋਰ ਕਰਨ ਉਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

8. ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਦੀ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਲੋਕ ਆਪਣੇ ਨਾਲ ਹਥਿਆਰ ਲੈ ਕੇ ਆਉਂਦੇ ਹਨ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਪੇਲੈਸਾਂ ਵਿਚ ਹਥਿਆਰ ਲੈ ਕੇ ਆਉਣ ਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

9. ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸੋ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨਾਂ ਲੋਕਾਂ ਪਾਸੋ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨਾਂ ਨੂੰ ਰਜਿਸਟਰਡ ਜਰੂਰ ਕਰਾਉਣ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

10. ਮਿਲਟਰੀ ਵਰਦੀ ਤੇ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਅਤੇ ਕਰਨ *ਤੇ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲਾ ਰੂਪਨਗਰ ਦੇ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ / ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਗਮੀ ਤੱਤਾਂ ਵਲੋਂ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਅਜਿਹੇ ਰੰਗ ਦੀ ਵਰਤੋਂ ਕਰਕੇ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

11. ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿ਼ਲ੍ਹਾ ਰੂਪਨਗਰ ਦੀ ਹਦੂਦ ਦੇ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵਲੋ ਨਹੀਂ ਕਰੇਗਾ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਵੀ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਦੀਆਂ ਦੀ ਵਰਤੋਂ ਕਰਕੇ ਕੋਈ ਵੀ ਸਮਾਜ ਵਿਰੋਧਿਤ ਤੱਤ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

12. ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ

ਰੂਪਨਗਰ, 22 ਜੂਨ : ਜ਼ਿਲ੍ਹਾ ਮੈਜਿਸਟਰੇਟ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ ਲਗਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾਂ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ *ਤੇ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੀ ਪਾਬੰਦੀ ਲਗਾਉਣ ਤੋਂ ਬਾਅਦ ਇਸ ਰੋਡ ਤੇ ਕੋਈ ਐਕਸੀਡੈਂਟ ਨਹੀਂ ਹੋਇਆ। ਜਿਸ ਲਈ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਉੱਤੇ ਬਹੁਤ ਜਿਆਦਾ ਹੈਵੀ ਟਰੈਫਿਕ ਚੱਲਣ ਕਾਰਨ ਇਹ ਸੜਕ ਟੁਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਥੇ ਦੁਰਘਟਨਾਵਾਂ ਵੀ ਵਾਪਰਦੀਆਂ ਰਹਿੰਦੀਆਂ ਸਨ, ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਇਸ ਸੜਕ ਉਤੇ ਹੈਵੀ ਟਰੈਫਿਕ ਨੂੰ ਚਲਾਉਣ ਤੋਂ ਰੋਕਣ ਲਈ ਵਾਰ ਵਾਰ ਮੰਗ ਗਈ ਸੀ। ੳਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਸੜਕ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਨੂੰ ਜੁੜਦੀ ਹੋਣ ਕਾਰਨ ਇਸ ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਨੂਰਪੁਰਬਦੀ ਤੋਂ ਬੁੰਗਾ ਸਾਹਿਬ ਆਉਣ ਜਾਣ ਵਾਲੇ ਹੈਵੀ ਓਵਰਲੋਡ ਟਿੱਪਰਾਂ/ਭਾਰੀ ਵਾਹਨਾਂ ਦੇ ਚਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

13. ਜ਼ਿਲ੍ਹੇ ਵਿਚ ਗਊਆ ਮੱਝਾਂ ਭੇਡਾਂ/ ਬਕਰੀਆਂ ਆਦਿ ਨੂੰ ਸੜਕਾਂ ਦੇ ਕਿਨਾਰੇ ਚਰਾਉਣ *ਤੇ ਪੂਰਨ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹੇ ਵਿਚ ਗਊਆ ਮੱਝਾਂ ਭੇਡਾਂ/ ਬਕਰੀਆਂ ਆਦਿ ਨੂੰ ਸੜਕਾਂ ਦੇ ਕਿਨਾਰੇ ਚਰਾਉਣ *ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਇਆ ਗਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਕਾਫੀ ਗਿਣਤੀ ਵਿਚ ਗੁੱਜਰ/ਚਰਵਾਹੇ ਭਾਰੀ ਮਾਤਰਾ ਵਿੱਚ ਗਾਊਆਂ, ਮੱਝਾਂ, ਭੇਡਾਂ, ਬਕਰੀਆਂ ਆਦਿ ਲੈ ਕੇ ਸ਼ਹਿਰ/ ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲ ਪੇਸ਼ ਆਉਂਦੀਆਂ ਹਨ ਅਤੇ ਅਵਾਰਾ ਗਊਆਂ ਨਾਲ ਸੜਕ ਉੱਤੇ ਕਾਫੀ ਐਕਸੀਡੈਂਟ ਵੀ ਹੋਣ ਦੀਆਂ ਘਟਨਾਵਾਂ ਵੀ ਆਮ ਹੁੰਦੀਆਂ ਰਹਿੰਦੀਆਂ ਹਨ। ਜਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਸਰਕਾਰ ਦੇ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਜਾ ਰਹੇ ਹਨ। ਇਸ ਲਈ ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਲਗਾਤਾਰ ਸੜਕਾਂ ਤੇ ਹੁੰਦੇ ਐਕਸੀਡੈਂਟਾਂ ਨੂੰ ਮੁੱਖ ਰੱਖਦੇ ਹੋਏ ਫੌਰੀ ਕਾਰਵਾਈ ਦੀ ਲੋੜ ਹੈ। ਇਸ ਲਈ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗਊਆ ਮੱਝਾਂ ਭੇਡਾਂ/ ਬਕਰੀਆਂ ਆਦਿ ਨੂੰ ਜਿਲ੍ਹਾ ਰੂਪਨਗਰ ਦੇ ਸ਼ਹਿਰ/ ਕਸਬੀਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਹੁਕਮ 23 ਜੂਨ ਤੋਂ 22 ਅਗਸਤ 2022 ਤੱਕ ਲਾਗੂ ਰਹਿਣਗੇ।

—————————————

14. ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਤੇ ਪਾਬੰਦੀ

ਰੂਪਨਗਰ, 22 ਜੂਨ: ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ ਵੱਖ ਥਾਵਾਂ ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣ-ਅਧਿਕਾਰਤ ਸੀਮਨ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ ਪ੍ਰੰਤੂ ਇਸ ਦੇ ਬਾਵਜੂਦ ਵਿਭਾਗ ਨੂੰ ਵੇਖਣ ਵਿੱਚ ਆਇਆ ਹੈ ਕਿ ਅਣ-ਅਧਿਕਾਰਤ ਸੀਮਨ ਨੂੰ ਰੱਖਿਆ/ਵੇਚਿਆ ਜਾ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜੀਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਅੰਦਰ ਅਣ-ਅਧਿਕਾਰਿਤ ਤੌਰ ਉੱਤੇ ਸੀਮਨ ਦਾ ਭੰਡਾਰ ਕਰਨ/ਟ੍ਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਪਾਬੰਦੀ ਲਗਾਈ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰਕਾਰ ਅਣ-ਅਧਿਕਾਰਤ ਤੌਰ ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸਦਾ ਅਸਰ ਦਿਖੇਗਾ, ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ (ਬਰੀਡਿੰਗ ਇੰਮਪਰੂਵਮੈਂਟ) ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ਤੇ ਉੱਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਸਮਨੂਈ ਗਰਭਦਾਨ (ਆਰਟੀਫਿਸ਼ਲ ਇੰਨੀਸਿਮੀਨੇਸ਼ਨ) ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

—————————————

15. ਪਲਾਸਟਿਕ ਲਿਫਾਫਿਆਂ ਦੀ ਵਰਤੋਂ ਉਤੇ ਮੁਕੰਮਲ ਪਾਬੰਦੀ

ਰੂਪਨਗਰ, 22 ਜੂਨ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਹੁਕਮ ਜਾਰੀ ਕਰਦਿਆਂ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਉਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ਼ ( ਮੈਨੂਫੈਕਚਰਜ਼ ਯੂਜਿਸ ਅਤੇ ਡਿਸਪੋਜਲ) ਕੰਟਰੋਲ ਐਕਟ-2005 ਤਹਿਤ ਪਲਾਸਟਿਕ ਲਿਫਾਫਿਆਂ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਢਾਬਿਆਂ, ਹੋਟਲਾਂ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।

—————————————

16. ਹੁੱਕਾਂ ਬਾਰਾ ਦੇ ਸੰਚਾਲਨ ਤੇ ਪੂਰਨ ਪਾਬੰਦੀ

ਰੂਪਨਗਰ, 22 ਜੂਨ: ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ ਕਿਸੇ ਵੀ ਕਿਸਮ ਦੇ ਹੁਕਾਂ ਬਾਰਾ ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਰੂਪਨਗਰ ਨੇ ਜ਼ਿਲ੍ਹਾ ਰੂਪਨਗਰ ਵਿਚ ਹੁੱਕਾਂ ਬਾਰਾ ਦੇ ਸੰਚਾਲਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਇਸ ਗੱਲ ਦਾ ਅਕਸਰ ਖਤਰਾ ਹੁੰਦਾ ਹੈ ਕਿ ਬਾਲਕ ਜਾਂ ਫਿਰ ਛੋਟੀ ਉਮਰ ਦੇ ਬੱਚਿਆਂ ਨੂੰ ਇਨ੍ਹਾਂ ਹੁੱਕਾਂ ਬਾਰਾ ਵਿਚ ਤੰਬਾਕੂ ਦੇ ਨਾਲ ਨਸ਼ਿਆਂ ਵਾਲੇ ਹਾਨੀਕਾਰਕ ਰਸਾਇਣ ਦਿੱਤੇ ਜਾ ਸਕਦੇ ਹਨ। ਜਿਸ ਲਈ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੋਟਪਾ ਐਕਟ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਰੂਪਨਗਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੇਕਰ ਕੋਈ ਰੈਸਟੋਰੈਂਟ, ਹੋਟਲ ਅਤੇ ਪੇਲੈਸ ਆਦਿ ਵਿਖੇ ਹੁੱਕੇ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁੱਕੇ ਦੀ ਵਰਤੋਂ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੀ ਬਣਾਈ ਗਈਆਂ ਹਨ ਜਿਹੜੀਆਂ ਇਨ੍ਹਾਂ ਹੋਟਲਾਂ, ਪੇਲੈਸਾਂ ਆਦਿ ਦੀ ਅਚਨਚੇਤ ਚੈਕਿੰਗ ਕਰੇਗੀ।

—————————————

17. ਡਰੌਨਜ਼, ਪੈਰਾ ਗਲਾਈਡਰਜ਼, ਪੈਰਾਮੀਟਰਜ਼, ਪਾਵਰਡ-ਹੈਂਗ ਗਲਾਈਡਰਜ਼, ਮਾਈਕਰੋ ਲਾਈਟ ਏਅਰ ਕਰਾਫਟ ਅਤੇ ਏਅਰ ਬੈਲੂਨਜ਼ ਤੇ ਪਾਬੰਦੀ

ਰੂਪਨਗਰ, 22 ਜੂਨ: ਸੀਨੀਅਰ ਪੁਲਿਸ ਕਪਤਾਨ,ਰੂਪਨਗਰ/ਉਪ ਮੰਡਲ ਮੈਜਿਸਟਰੇਟ, ਨੰਗਲ ਤੋਂ ਪ੍ਰਾਪਤ ਕੀਤੀ ਗਈ ਰਿਪੋਰਟ ਅਨੁਸਾਰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ, ਨਿਆਂ ਨੰਗਲ ਦੀ ਸੁਰੱਖਿਆ ਦੇ ਮੱਦੇਨਜ਼ਰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ, ਨਿਆਂ ਨੰਗਲ ਦੇ ਏਰੀਏ ਨੂੰ ‘ਨੌ ਡਰੌਨ ਜ਼ੋਨ’ ਘੋਸਿ਼ਤ ਕੀਤਾ ਗਿਆ ਹੈ। ਇਸ ਇਲਾਕੇ ਵਿੱਚ ਡਰੌਨਜ਼, ਪੈਰਾ ਗਲਾਈਡਰਜ਼, ਪੈਰਾਮੀਟਰਜ਼, ਪਾਵਰਡ-ਹੈਂਗ ਗਲਾਈਡਰਜ਼, ਮਾਈਕਰੋ ਲਾਈਟ ਏਅਰ ਕਰਾਫਟ ਅਤੇ ਏਅਰ ਬੈਲੂਨਜ਼ ਆਦਿ ਸਮੇਤ ਡਰੌਨਜ਼ ਕੈਮਰਾ ਚਲਾਉਣ/ਉਡਾਉਣ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ ਮਿਤੀ: 23-06-2022 ਤੋਂ ਮਿਤੀ: 22-08-2022 ਤੱਕ ਲਾਗੂ ਰਹੇਗਾ।