Close

Deputy Commissioner has given directions to improve the operations of Jan Aushidhi Kender at government hospital Rupnagar

Publish Date : 28/06/2022
Deputy Commissioner has given directions to improve the operations of Jan Aushidhi Kender at government hospital Rupnagar

ਦਫ਼ਤਰ ਜਿਲਾ ਲੋਕ ਸੰਪਰਕ ਅਫਸਰ ਰੂਪਨਗਰ

ਡਿਪਟੀ ਕਮਿਸ਼ਨਰ ਵਲੋ ਸਰਕਾਰੀ ਹਸਪਤਾਲ ਵਿਖੇ ਜਨਔਸ਼ਧੀ ਕੇਂਦਰਾਂ ਦੇ ਸੰਚਾਲਨ ਵਿਚ ਸੁਧਾਰ ਕਰਨ ਦੀ ਹਦਾਇਤ

• ਦਿਵਿਆਂਗਜਨਾਂ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਕੈਂਪ ਆਯੋਜਿਤ ਕੀਤੇ ਜਾਣਗੇ

ਰੂਪਨਗਰ 28 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਵਿੱਚ ਧਿਆਨ ਰੱਖਦੇ ਹੋਏ ਸਰਕਾਰੀ ਹਸਪਤਾਲ ਵਿਖੇ ਚਲਾਏ ਜਾ ਰਹੇ ਜਨਔਸ਼ੁਧੀ ਕੇਂਦਰਾਂ ਦੇ ਸੰਚਾਲਨ ਵਿਚ ਸੁਧਾਰ ਕੀਤਾ ਜਾਵੇ ਅਤੇ ਇਸ ਕੇਂਦਰ ਵਿਖੇ 3 ਫਾਰਮਾਸਿਸਟ ਤਾਇਨਾਤ ਕੀਤੇ ਜਾਣ।

ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕੀ ਜਨਔਸ਼ਧੀ ਕੇਂਦਰ ਸਵੇਰੇ 8 ਵਜੇ ਤੋਂ ਲੈਕੇ ਰਾਤ 9 ਵਜੇ ਤੱਕ ਖੋਲੇ ਜਾਣ ਤਾਂ ਜੋ ਲੋੜਵੰਦ ਮਰੀਜ਼ਾਂ ਨੂ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਨਔਸਧੀ ਕੇਂਦਰ ਵਿੱਚ ਵੱਧ ਤੋਂ ਵੱਧ ਦਵਾਈਆਂ ਦੀ ਉਪਲੱਬਧਤਾ ਕੀਤੀ ਜਾ ਸਕੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਕਿ ਇਸ ਪ੍ਰੋਗਰਾਮ ਨਾਲ ਸਬੰਧਿਤ ਰਿਕਾਰਡ ਨੂੰ ਸਹੀ ਢੰਗ ਨਾਲ ਦਰਜ ਨਹੀਂ ਕੀਤਾ ਜਾ ਰਿਹਾ ਅਤੇ ਸਕੂਲਾਂ ਵਿੱਚ ਬੱਚਿਆਂ ਦੇ ਸਿਹਤ ਜਾਂਚ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਅਗਲੇ ਮਹੀਨੇ ਸਕੂਲ ਖੁੱਲਦੇ ਸਾਰ ਹੀ ਬੱਚਿਆਂ ਦੀ ਜਾਂਚ ਸਹੀ ਢੰਗ ਨਾਲ ਨਿਯਮਾਂ ਅਨੁਸਾਰ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਹੋਏ ਜਨੇਪਿਆਂ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਕਿਹਾ ਕਿ ਜੱਚਾ ਬੱਚਾ ਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਇਹ ਲਾਜ਼ਮੀ ਹੈ ਕਿ ਗਰਭਵਤੀ ਔਰਤਾਂ ਦੀ ਚਾਰ ਚੈਕਅਪ ਯਕੀਨੀ ਤੌਰ ਉਤੇ ਹੋਣ। ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਜਿਨ੍ਹਾਂ ਵਿੱਚ ਖੂਨ ਦੀ ਕਮੀ, ਵੱਧ ਰਕਤਚਾਪ ਅਤੇ ਹੋਰ ਬਿਮਾਰੀਆਂ ਤੋਂ ਪ੍ਰਭਾਵਿਤ ਹਨ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਨ੍ਹਾਂ ਔਰਤਾਂ ਦੀ ਹਰ ਪੱਧਰ ਉਤੇ ਮੱਦਦ ਕੀਤੀ ਜਾਵੇ।

ਡਾ. ਪ੍ਰੀਤੀ ਯਾਦਵ ਵਲੋ ਟੀਕਾਕਰਣ, ਜਨਨੀ ਸ਼ੀਸ਼ੂ ਸੁਰੱਖਿਆ ਕਾਰਿਆਕ੍ਰਮ, ਟੀਵੀ ਕੰਟਰੋਲ ਪ੍ਰੋਗਰਾਮ, ਫੈਮਲੀ ਪਲੈਨਿੰਗ, ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਅਤੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੇ ਹੋਰ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਡਾ. ਪ੍ਰੀਤੀ ਯਾਦਵ ਨੇ ਸਿਹਤ ਵਿਭਾਗ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਉਹਨਾਂ ਵੱਲੋਂ 12 ਤੋਂ 14 ਸਾਲ ਅਤੇ 15 ਤੋਂ 18 ਸਾਲ ਤੱਕ ਦੇ ਲਾਭਪਾਤਰੀਆਂ ਨੂੰ ਕੋਵਿਡ ਟੀਕਾਕਰਨ ਦੀ ਖੁਰਾਕ ਦੇਣੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਅਤੇ ਇਸ ਦੇ ਨਾਲ ਹੀ ਜਿੰਨਾਂ ਲਾਭਪਾਤਰੀਆਂ ਦੀ ਕੋਵਿਡ ਟੀਕਾਕਰਨ ਦੀ ਦੂਜੀ ਖੁਰਾਕ ਬਾਕੀ ਹੈ, ਉਹਨਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।

ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗਜਨਾਂ ਨੂੰ ਪੈਨਸ਼ਨ ਅਤੇ ਹੋਰ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਰਟੀਫਿਕੇਟ ਜਾਰੀ ਕਰਨ ਲਈ ਕੈਂਪ ਆਯੋਜਿਤ ਕੀਤੇ ਜਾਣ।

ਇਸ ਮੌਕੇ ਏਡੀਸੀ (ਜ) ਸ਼੍ਰੀਮਤੀ ਡਾ. ਨਿਧੀ ਕੁਮੁਦ ਬਾਬਾੰਹ, ਏਡੀਸੀ (ਵ) ਸ. ਦਮਨਜੀਤ ਸਿੰਘ ਮਾਨ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਡੀਡੀਪੀਓ ਸ. ਅਮਰਿੰਦਰਪਾਲ ਸਿੰਘ, ਡੀਪੀਆਰਓ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗਾਇਤਰੀ ਦੇਵੀ , ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਲਦੀਪ ਸਿੰਘ, ਡਾ. ਤਰਸੇਮ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਨਰੇਸ਼ ਕੁਮਾਰ, ਡਾ. ਸੁਮਿਤ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।