ਬੰਦ ਕਰੋ

ਦੀਨ ਦਿਆਲ ਉਪਧਿਆਏ ਗ੍ਰਾਮੀਣ ਕੌਂਸ਼ਲ ਵਿਕਾਸ ਯੋਜਨਾ ਅਧੀਨ ਲਗਾਏ ਜਾਣਗੇ ਜਾਗਰੂਕਤਾ ਅਤੇ ਰੋਜ਼ਗਾਰ ਕੈਂਪ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/10/2022
ਡਿਪਟੀ ਕਮਿਸ਼ਨਰ ਰੂਪਨਗਰ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਨੌਜ਼ਵਾਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਜ਼ਿਲ੍ਹੇ ਚ ਲਗਾਏ ਜਾਣਗੇ ਜਾਗਰੂਕਤਾ ਕੈਂਪ ਅਤੇ ਰੋਜ਼ਗਾਰ ਮੇਲੇ – ਡਿਪਟੀ ਕਮਿਸ਼ਨਰ

ਦੀਨ ਦਿਆਲ ਉਪਧਿਆਏ ਗ੍ਰਾਮੀਣ ਕੌਂਸ਼ਲ ਵਿਕਾਸ ਯੋਜਨਾ ਅਧੀਨ ਲਗਾਏ ਜਾਣਗੇ ਜਾਗਰੂਕਤਾ ਅਤੇ ਰੋਜ਼ਗਾਰ ਕੈਂਪ

11 ਅਕਤੂਬਰ ਤੋਂ 11 ਨਵੰਬਰ ਤੱਕ ਚਲਣਗੇ ਕੈਂਪ

ਵੱਖ-ਵੱਖ ਵਿਭਾਗਾਂ ਵੱਲੋਂ ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਰੂਪਨਗਰ, 3 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵੱਖ-ਵੱਖ ਹੁਨਰ ਵਿਕਾਸ ਦੀਆਂ ਸਕੀਮਾਂ ਅਧੀਨ ਮੁਫ਼ਤ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ ਜਾਂ ਫਿਰ ਉਹ ਆਪਣਾ ਸਵੈ-ਰੋਜ਼ਗਾਰ ਸਥਾਪਿਤ ਕਰ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆਂ ਗਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਦੀਨ ਦਿਆਲ ਉਪਧਿਆਏ ਗ੍ਰਾਮੀਣ ਕੌਂਸ਼ਲ ਵਿਕਾਸ ਯੋਜਨਾ ਅਧੀਨ ਜਾਗਰੂਕਤਾ ਅਤੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੰਜਾਬ ਸਰਕਾਰ ਅਧੀਨ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ ਪ੍ਤੀ ਜਾਗਰੂਕ ਕੀਤਾ ਜਾ ਸਕੇ ਅਤੇ ਜਿਹੜੇ ਨੌਜਵਾਨਾਂ ਕੋਲ ਹੁਨਰ ਹੈ ਉਹ ਰੋਜ਼ਗਾਰ ਮੇਲਿਆ ਵਿਚ ਰੋਜ਼ਗਾਰ ਪ੍ਰਾਪਤ ਕਰਨ ਲਈ ਇੰਟਰਵਿਊ ਦੇ ਸਕਣ।

ਡਾ.ਪ੍ਰੀਤੀ ਯਾਦਵ ਵੱਲੋਂ ਦੱਸਿਆਂ ਗਿਆ ਕਿ ਇਹ ਰੋਜ਼ਗਾਰ ਮੇਲੇ ਅਤੇ ਜਾਗਰੂਕਤਾਂ ਕੈਂਪ 11 ਅਕਤੂਬਰ ਤੋਂ 15 ਨਵੰਬਰ ਤੱਕ ਲਗਾਏ ਜਾਣਗੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਹਿਲਾ ਰੋਜ਼ਗਾਰ ਮੇਲਾ ਸਰਕਾਰੀ ਆਈਟੀਆਈ ਮੋਰਿੰਡਾ ਵਿਖੇ 11 ਅਕਤੂਬਰ ਨੂੰ, ਬਲਾਕ ਡਿਵੈਲਪਮੈਂਟ ਦਫ਼ਤਰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਜਾਗਰੂਕਤਾ ਕੈਂਪ 14 ਅਕਤੂਬਰ ਨੂੰ, ਬਲਾਕ ਡਿਵੈਲਪਮੈਂਟ ਦਫਤਰ ਮੋਰਿੰਡਾ ਵਿਖੇ ਜਾਗਰੂਕਤਾ ਕੈਂਪ 18 ਅਕਤੂਬਰ ਨੂੰ, ਬਲਾਕ ਡਿਵੈਲਪਮੈਂਟ ਦਫਤਰ ਨੂਰਪੁਰ ਬੇਦੀ ਵਿਖੇ ਜਾਗਰੂਕਤਾ ਕੈਂਪ 21 ਅਕਤੂਬਰ ਨੂੰ, ਸਰਕਾਰੀ ਆਈ ਟੀ ਆਈ ਨੰਗਲ ਵਿਖੇ ਰੋਜਗਾਰ ਮੇਲਾ 28 ਅਕਤੂਬਰ ਨੂੰ, ਬਲਾਕ ਡਿਵੈਲਪਮੈਂਟ ਦਫਤਰ ਸ੍ਰੀ ਚਮਕੌਰ ਸਾਹਿਬ ਵਿਖੇ ਜਾਗਰੂਕਤਾ ਕੈਂਪ 4 ਨਵੰਬਰ ਨੂੰ, ਬਲਾਕ ਡਿਵੈਲਪਮੈਂਟ ਦਫਤਰ ਰੂਪਨਗਰ ਵਿਖੇ ਜਾਗਰੂਕਤਾ ਕੈਂਪ 11 ਨਵੰਬਰ ਨੂੰ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਆਈਟੀਆਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆਂ ਗਿਆ ਕਿ ਇਹਨਾਂ ਜਾਗਰੂਕਤਾ ਕੈਂਪਾਂ ਵਿੱਚ ਬਾਗਬਾਨੀ ਵਿਭਾਗ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ, ਯੂਕੋ ਆਰਸੇਟੀ, ਖੇਤੀਬਾੜੀ ਵਿਭਾਗ ਆਦਿ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।

ਹੋਰ ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕਮਰਾ ਨੰਬਰ-9 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।