ਬੰਦ ਕਰੋ

ਜ਼ਿਲਾ ਪ੍ਰਸ਼ਾਸਨ ਨੇ ਝੁੱਗੀਆਂ ਨੂੰ ਅੱਗ ਲੱਗਣ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਹਾਈਜੀਨ ਕਿੱਟਾਂ ਉਪਲੱਬਧ ਕਰਵਾਈਆਂ

ਪ੍ਰਕਾਸ਼ਨ ਦੀ ਮਿਤੀ : 05/10/2022
The district administration provided ration and hygiene kits to the families affected by the fire in the slums

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਜ਼ਿਲਾ ਪ੍ਰਸ਼ਾਸਨ ਨੇ ਝੁੱਗੀਆਂ ਨੂੰ ਅੱਗ ਲੱਗਣ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਹਾਈਜੀਨ ਕਿੱਟਾਂ ਉਪਲੱਬਧ ਕਰਵਾਈਆਂ

ਵਿਧਾਇਕ ਦਿਨੇਸ਼ ਚੱਢਾ ਵੀ ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ

ਰੂਪਨਗਰ, 5 ਅਕਤੂਬਰ: ਦੁਸਹਿਰੇ ਵਾਲੇ ਦਿਨ ਤੜਕੇ 12.30 ਵਜੇ ਦੇ ਕਰੀਬ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਜ਼ਿਲ੍ਹਾ ਰੂਪਨਗਰ ਅੰਦਰ ਕੋਲਾ ਪਲਾਂਟ ਦੇ ਬਿਲਕੁਲ ਨੇੜੇ ਸਥਿਤ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਗਈ। ਸੂਤਰਾਂ ਮੁਤਾਬਕ ਅੱਗ ਐਨੀ ਭਿਆਨਕ ਸੀ ਕਿ ਦੇਖਦਿਆਂ ਦੇਖਦਿਆਂ ਝੁੱਗੀਆਂ ਅਤੇ ਇਨ੍ਹਾਂ ਵਿੱਚ ਪਿਆ ਕੀਮਤੀ ਸਾਮਾਨ ਕੁਝ ਮਿੰਟਾਂ ਵਿਚ ਸੜ ਕੇ ਸੁਆਹ ਹੋ ਗਿਆ। ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀਆਂ ਮੌਕੇ ਤੇ ਪਹੁੰਚੀਆਂ ਚਾਰ ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਮੁਲਾਜ਼ਮਾਂ ਨੇ ਮੁਸ਼ੱਕਤ ਨਾਲ ਅੱਗ ਨੂੰ ਕਾਬੂ ਕੀਤਾ ਗਿਆ।

ਇਸ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਮੌਕੇ ਤਹਿਸੀਲਦਾਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨ ਦਿਨ ਦਾ ਰਾਸ਼ਨ, ਬੱਚਿਆਂ ਲਈ ਨਵੀਆਂ ਕਿਤਾਬਾਂ ਤੇ ਕਾਪੀਆਂ ਪੀੜਤਾਂ ਨੂੰ ਦਿੱਤੀਆਂ ਗਈਆਂ ਹਨ। ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 15 ਦਿਨਾਂ ਦੀਆਂ ਰਾਸ਼ਨ ਕਿੱਟਾਂ, ਕਰਿਆਨਾ ਅਤੇ ਘਰੇਲੂ ਸਾਮਾਨ, ਬਰਤਨ ਹੋਰ ਸੁੱਖ ਸਹੂਲਤਾਂ ਦੇ ਰਹੇ ਹਨ ਤੇ ਆਉਣ ਵਾਲੇ ਕੁਝ ਦਿਨਾਂ ਚ ਇਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੇ ਸ਼ੈਲਟਰ ਬਣਾ ਕੇ ਵੀ ਦੇ ਦਿਤੇ ਜਾਣਗੇ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਕੇ ਉਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦੱਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਸਮਾਜਿਕ ਸੰਸਥਾਵਾਂ ਅਤੇ ਸੇਵਕਾਂ ਨੂੰ ਵੀ ਲੋੜਵੰਦਾਂ ਦੀ ਮਦੱਦ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਸ ਭਿਆਨਕ ਅੱਗ ਲੱਗਣ ਕਾਰਨ ਮਜ਼ਦੂਰ ਆਪਣੇ ਪਰਿਵਾਰਕ ਮੈਂਬਰਾਂ ਤੇ ਬੱਚਿਆਂ ਨੂੰ ਇਸ ਅੱਗ ਦੀ ਲਪੇਟ ਤੋਂ ਬਚਾਅ ਤਾਂ ਕਰ ਸਕੇ ਪਰ ਅੱਗ ਲੱਗਣ ਕਾਰਨ 10 ਝੁੱਗੀਆਂ ਤੋਂ ਇਲਾਵਾ ਕਾਰ, ਮੋਟਰਸਾਈਕਲ, ਬੱਚਿਆਂ ਦੇ ਸਾਈਕਲ, ਕਿਤਾਬਾਂ, ਮਜ਼ਦੂਰਾਂ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਰਾਖ ਹੋ ਗਿਆ।