ਝੋਨੇ ਦੀ ਲਿਫਟਿੰਗ ਲਈ ਰੂਪਨਗਰ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿਚੋ ਇਕ – ਡਿਪਟੀ ਕਮਿਸ਼ਨਰ
ਝੋਨੇ ਦੀ ਲਿਫਟਿੰਗ ਲਈ ਰੂਪਨਗਰ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿਚੋ ਇਕ – ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਝੋਨੇ ਦੀ ਲਿਫਟਿੰਗ ਲਈ ਰੂਪਨਗਰ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿਚੋ ਇਕ – ਡਿਪਟੀ ਕਮਿਸ਼ਨਰ
• ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨਾਜ ਮੰਡੀ ਵਿਖੇ ਕੀਤੇ ਗਏ ਪੁੱਖਤਾ ਪ੍ਰਬੰਧ
• ਕਿਸਾਨ ਹਰਦਿਆਲ ਸਿੰਘ ਤੇ ਭੁਪਿੰਦਰ ਸਿੰਘ ਵਧੀਆ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
• ਆੜਤੀਆਂ ਵਲੋਂ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਹੈ ਪ੍ਰਸ਼ੰਸਾ
ਰੂਪਨਗਰ, 21 ਅਕਤੂਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਲਿਫਟਿੰਗ ਅਤੇ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਨਾਲ ਕਿਸਾਨਾਂ ਅਤੇ ਆੜਤੀਆਂ ਦੇ ਮਿਆਰੀ ਸਹੂਲਤਾਂ ਮੁਹੱਇਆ ਹੋ ਰਹੀਆਂ ਹਨ ਅਤੇ ਜ਼ਿਲ੍ਹਾ ਰੂਪਨਗਰ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਲਈ ਲਗਾਤਾਰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।
ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੇ ਝੋਨੇ ਦੀ ਫ਼ਸਲ ਨੂੰ ਸਮਾਂ ਬੱਧ ਸੀਮਾਂ ਵਿੱਚ ਲਿਫਟਿੰਗ ਕਰਨ ਲਈ ਅਤੇ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ। ਜਿਸ ਅਧੀਨ ਐਸ.ਡੀ.ਐਮਜ਼. ਦੇ ਅਧੀਨ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਪਲਾਈ ਅਫ਼ਸਰ, ਜ਼ਿਲ੍ਹਾ ਮੈਨੇਜਰ ਮਾਰਕਫੈੱਡ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਫ਼ਸਰਾਂ ਤੇ ਕਰਮਚਾਰੀਆਂ ਦੀ ਅਨਾਜ ਮੰਡੀਆਂ ਵਿਖੇ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਨੂੰ ਯਕੀਨੀ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ, ਤਾਂ ਜੋ ਮੰਡੀਆ ਵਿਖੇ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਜ਼ਿਲ੍ਹੇ ਵਿੱਚ ਮੰਡੀਆਂ ਵਿਖੇ ਝੋਨੇ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਹਰ ਸੁਵਿਧਾ ਮੁੱਹਈਆ ਕਰਵਾਉਣ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਜਿਸ ਸਦਕਾ ਜ਼ਿਲ੍ਹਾ ਰੂਪਨਗਰ ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿਚ ਮੋਹਰੀ ਜ਼ਿਲ੍ਹਾ ਬਣ ਗਿਆ ਹੈ।
ਝੋਨੇ ਦੀ ਲਿਫਟਿੰਗ ਅਤੇ ਖਰੀਦ ਸਬੰਧੀ ਪ੍ਰਬੰਧਾਂ ਪ੍ਰਤੀ ਤਸੱਲੀ ਪ੍ਰਗਟ ਕਰਦਿਆਂ ਕਿਸਾਨ ਸ਼੍ਰੀ ਹਰਦਿਆਲ ਸਿੰਘ, ਪਿੰਡ ਪੰਥਰੇੜੀ ਜੱਟਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 10 ਅਕਤੂਬਰ ਨੂੰ ਸਵੇਰੇ ਝੋਨੇ ਦੀ ਫ਼ਸਲ ਲੈ ਕੇ ਆੜਤੀ ਟੇਕ ਚੰਦ ਕੋਲ ਆਏ ਸਨ ਅਤੇ ਦੁਪਹਿਰ ਦੇ 2.30 ਵਜੇ ਤੱਕ ਉਨ੍ਹਾਂ ਦੀ ਫ਼ਸਲ ਦੀ ਲਿਫਟਿੰਗ ਹੋ ਗਈ ਸੀ। ਉਨ੍ਹਾਂ ਇਸ ਮੌਕੇ ਪ੍ਰਬੰਧਾਂ ਪ੍ਰਤੀ ਤਸੱਲੀ ਪ੍ਰਗਟਾਉਂਦਿਆ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਇਸੇ ਤਰ੍ਹਾਂ ਕਿਸਾਨ ਸ਼੍ਰੀ ਭੁਪਿੰਦਰ ਸਿੰਘ ਪਿੰਡ ਭੇੜੀਆ ਨੇ ਅਨਾਜ ਮੰਡੀ ਵਿਖੇ ਝੋਨੇ ਦੀ ਲਿਫਟਿੰਗ ਬਾਰੇ ਤਜ਼ਰਬਾ ਸਾਂਝਾ ਕਰਦਿਆ ਦੱਸਿਆ ਕਿ ਆੜਤੀ ਚੌਧਰੀ ਟਰੇਡਰਜ਼ ਕੋਲ ਅੱਜ ਸਵੇਰੇ 10 ਵਜੇ ਆਪਣੀ ਫ਼ਸਲ ਲੈ ਕੇ ਪਹੁੰਚੇ ਸਨ ਅਤੇ ਦੁਪਹਿਰ 1.30 ਤੱਕ ਉਨ੍ਹਾਂ ਦੀ ਸਾਰੀ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਸੀ।
ਇਸ ਮੌਕੇ ਐਮ.ਐਸ. ਟੇਕ ਚੰਦ ਦੇ ਮਾਲਕ ਸ਼੍ਰੀ ਜੈਨ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਖੇ ਬਹਿਤਰੀਨ ਪ੍ਰਬੰਧ ਕੀਤੇ ਗਏ ਹਨ। ਜਿਸ ਕਰਕੇ ਇਥੇ ਨਾ ਤਾਂ ਕਿਸਾਨਾਂ ਨੂੰ ਕੋਈ ਮੁਸ਼ਕਿਲ ਆਈ ਹੈ ਅਤੇ ਨਾ ਹੀ ਵਪਾਰੀਆਂ ਨੂੰ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਝੋਨੇ ਦੀ ਤਕਰੀਬਨ 14 ਹਜ਼ਾਰ ਬੋਰੀਆਂ ਪਹੁੰਚੀਆਂ ਸਨ, ਜਿਸ ਨੂੰ ਪਨਗਰੇਨ ਵਲੋਂ ਤੁਰੰਤ ਖਰੀਦੀਆ ਗਿਆ। ਜਿਸ ਉਪਰੰਤ ਕਿਸਾਨਾਂ ਨੂੰ ਨਾਲ ਹੀ ਫ਼ਸਲ ਦੀ ਅਦਾਇਗੀ ਵੀ ਲਗਾਤਾਰ ਹੋ ਰਹੀ ਹੈ।