ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 1 ਲੱਖ 14 ਹਜ਼ਾਰ 418 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 1 ਲੱਖ 14 ਹਜ਼ਾਰ 418 ਮੀਟਰਕ ਟਨ ਝੋਨੇ ਦੀ ਹੋਈ ਖਰੀਦ
• ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 212 ਕਰੋੜ 65 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਰੂਪਨਗਰ, 26 ਅਕਤੂਬਰ: ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 1 ਲੱਖ 14 ਹਜ਼ਾਰ 418 ਮੀਟਰਕ ਟਨ ਝੋਨੇ ਦੀ ਆਮਦ ਵਿਚੋਂ 1 ਲੱਖ 14 ਹਜ਼ਾਰ 418 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਜਦਕਿ 1 ਲੱਖ 153 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀਆਂ ਵਿਖੇ ਝੋਨੇ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਹਰ ਸੁਵਿਧਾ ਮੁੱਹਈਆ ਕਰਵਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੇ ਝੋਨੇ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਰਹੀ ਹੈ ਜਿਸ ਲਈ ਸਮੂਹ ਐਸ ਡੀ ਐਮ ਵਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 212 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਹੋ ਚੁੱਕੀ ਹੈ। ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 42 ਹਜਾਰ 133 ਮੀਟਰਕ ਟਨ, ਮਾਰਕਫੈੱਡ ਵੱਲੋਂ 30 ਹਜ਼ਾਰ 819 ਮੀਟਰਕ ਟਨ, ਪਨਸਪ ਵੱਲੋਂ 24 ਹਜਾਰ 167 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15 ਹਜਾਰ 465 ਮੀਟਰਕ ਟਨ, ਐਫ.ਸੀ.ਆਈ ਵੱਲੋਂ 1 ਹਜਾਰ 213 ਮੀਟਰਕ ਟਨ ਅਤੇ ਵਪਾਰੀ ਵਰਗ ਵੱਲੋਂ 621 ਝੋਨੇ ਦੀ ਖਰੀਦ ਕਰ ਲਈ ਗਈ ਹੈ।