ਬੰਦ ਕਰੋ

ਏਡੀਸੀ ਵੱਲੋਂ ਹੋਲੋਗਰਾਮ ਤੇ ਕਿਓ.ਆਰ ਕੋਡ ਵਾਲੇ ਸੁਰੱਖਿਅਤ ਫੋਟੋ ਵੋਟਰ ਸ਼ਨਾਖਤੀ ਕਾਰਡ ਵੰਡਣ ਦੀ ਕੀਤੀ ਸ਼ੁਰੂਆਤ

ਪ੍ਰਕਾਸ਼ਨ ਦੀ ਮਿਤੀ : 04/11/2022
ADC has started distribution of secure photo voter ID cards with hologram and QR code

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ

ਏਡੀਸੀ ਵੱਲੋਂ ਹੋਲੋਗਰਾਮ ਤੇ ਕਿਓ.ਆਰ ਕੋਡ ਵਾਲੇ ਸੁਰੱਖਿਅਤ ਫੋਟੋ ਵੋਟਰ ਸ਼ਨਾਖਤੀ ਕਾਰਡ ਵੰਡਣ ਦੀ ਕੀਤੀ ਸ਼ੁਰੂਆਤ

ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਦੀ ਵੀ ਕੀਤੀ ਅਪੀਲ

ਰੂਪਨਗਰ, 4 ਨਵੰਬਰ

ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਚੋਣ ਹਲਕਾ 50 ਰੂਪਨਗਰ ਦੇ ਵੋਟਰਾਂ ਨੂੰ ਹੋਲੋਗਰਾਮ ਅਤੇ ਕਿਓ.ਆਰ ਕੋਡ ਵਾਲੇ ਸੁਰੱਖਿਅਤ ਫੋਟੋ ਵੋਟਰ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਦੇ ਵੋਟਰਾਂ ਨੂੰ ਵੀ ਹੋਲੋਗ੍ਰਾਮ ਅਤੇ ਕਿਓ.ਆਰ ਕੋਡ ਵਾਲੇ ਸੁਰੱਖਿਅਤ ਫੋਟੋ ਵੋਟਰ ਸ਼ਨਾਖਤੀ ਕਾਰਡ ਮਿਲਣਗੇ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੀ.ਸੀ.ਕੰਪਲੈਕਸ ਵਿਖੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਕਿਹਾ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਜ਼ਿਆਦਾ ਪਾਰਦਰਸ਼ੀ ਅਤੇ ਤਰੁੱਟੀ ਮੁਕਤ ਬਣਾਉਣ ਦੇ ਉਦੇਸ਼ ਨਾਲ ਫੋਟੋ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਨਾਲ ਹੀ ਅਜਿਹੇ ਪਛਾਣ ਪੱਤਰ ਜਾਰੀ ਕਰਨ ਦਾ ਵੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਅਗਸਤ ਮਹੀਨੇ ਦੌਰਾਨ ਰਜਿਸਟਰਡ ਵੋਟਰਾਂ ਦੇ ਘੱਟ ਸ਼ਨਾਖਤੀ ਕਾਰਡ ਤਿਆਰ ਕੀਤੇ ਗਏ ਹਨ। ਅੱਜ ਕੁਝ ਵੋਟਰਾਂ ਨੂੰ ਫੋਟੋ ਸ਼ਨਾਖਤੀ ਕਾਰਡ ਦਿੱਤੇ ਗਏ ਹਨ, ਜਦਕਿ ਬਾਕੀ ਵੋਟਰਾਂ ਨੂੰ ਸਪੀਡ ਪੋਸਟ ਰਾਹੀਂ ਭੇਜੋ ਜਾਣਗੇ।

ਸ਼੍ਰੀਮਤੀ ਹਰਜੋਤ ਕੌਰ ਵੱਲੋਂ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਵੀ ਵੋਟਰਾਂ ਨੇ ਅਜੇ ਤੱਕ ਆਪਣੀ ਵੋਟ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਈ ਹੈ, ਉਹ ਜਲਦ ਤੋਂ ਜਲਦ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾ ਲੈਣ ਤਾਂ ਜੋ 100 ਫ਼ੀਸਦੀ ਟੀਚੇ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਸ. ਅਮਨਦੀਪ ਸਿੰਘ, ਚੋਣ ਕਾਨੂੰਗੇ ਸ਼੍ਰੀ ਰਾਜੇਸ਼ ਕੁਮਾਰ ਅਤੇ ਫੋਟੋ ਵੋਟਰ ਸ਼ਨਾਖਤੀ ਕਾਰਡ ਪ੍ਰਾਪਤ ਕਰਨ ਵਾਲੇ ਵੋਟਰ ਮੌਜੂਦ ਸਨ।