Instructions by the Deputy Commissioner to remove illegal encroachment from the roads
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਨਿਰਦੇਸ਼
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਵੱਧ ਤੋਂ ਵੱਧ ਚਲਾਨ
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਸੜਕ ਸੁਰਖਿਆ ਸਬੰਧੀ ਵੱਖੋ ਵੱਖ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ
ਰੂਪਨਗਰ, 01 ਦਸੰਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸੜਕ ਸੁਰਖਿਆ ਸਬੰਧੀ ਵੱਖੋ ਵੱਖ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜ਼ਿਲ੍ਹੇ ਦੇ ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਪ੍ਰਭਾਵ ਨਾਲ ਹਟਾਏ ਜਾਣ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤ ਕੀਤੀ ਕਿ ਖਾਸ ਸੜਕਾਂ ‘ਤੇ ਦਿਸ਼ਾ ਸੂਚਕ ਬੋਰਡ ਲਗਾਏ ਜਾਣ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਮੁੱਖ ਸੜਕਾਂ ‘ਤੇ ਡਵਾਈਡਰ ‘ਤੇ ਰਿਫਲੈਕਟਰ ਵੀ ਲਵਾਏ ਜਾਣ ਤਾਂ ਜੋ ਹੋਣ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ ਤੇ ਇਸ ਸਬੰਧੀ ਬਿਲਕੁਲ ਕੁਤਾਹੀ ਨਾ ਵਰਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਤੇ ਜਾਗਰੂਕਤਾ ਸੈਮੀਨਾਰ ਉਲੀਕੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਸੈਕਟਰੀ ਆਰ.ਟੀ.ਏ ਮੋਹਾਲੀ ਪੂਜਾ ਗਰੇਵਾਲ, ਐਨ.ਐਚ.ਏ.ਆਈ ਇੰਜੀਨੀਅਰ ਵੀ.ਐਸ ਭਾਰਦਵੇ, ਸਹਾਇਕ ਸਿਵਲ ਸਰਜਨ ਡਾ. ਅੰਜੂ., ਕਾਰਜਕਾਰੀ ਇੰਜੀਅਨ ਦਵਿੰਦਰ ਬਜਾਜ, ਡੀ.ਐਸ.ਪੀ. ਟ੍ਰੈਫਿਕ ਸ. ਗੁਰਪ੍ਰੀਤ ਸਿੰਘ, ਜੰਗਲਾਤ ਅਫਸਰ ਸ. ਹਰਜਿੰਦਰ ਸਿੰਘ. ਡੀ.ਡੀ.ਪੀ.ਓ ਨਰਿੰਦਰ ਸਿੰਘ. ਐਕਸੀਅਨ ਹੈੱਡਵਰਕਸ ਗੁਰਪ੍ਰੀਤਪਾਲ ਸਿੰਘ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।