ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
ਰੂਪਨਗਰ, 6 ਜਨਵਰੀ: ਜ਼ਿਲ੍ਹਾ ਅਟਾਰਨੀ ਰੂਪਨਗਰ ਸ਼੍ਰੀ ਰਾਕੇਸ਼ ਗੋਇਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ।
ਇਸ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਸਮੂਹ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹਾ ਅਟਾਰਨੀ ਰੂਪਨਗਰ ਨਾਲ ਰਾਬਤਾ ਕਾਇਮ ਕਰਕੇ ਲੰਬਿਤ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੋਰਟ ਕੇਸਾਂ ਦੀ ਸਮੀਖਿਆਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਵਿਭਾਗਾਂ ਵਲੋਂ ਇਹ ਕੋਸ਼ਿਸ਼ ਕੀਤੀ ਜਾਵੇ ਕਿ ਮਾਮਲਿਆਂ ਨੂੰ ਪ੍ਰੀ-ਲਿਟੀਗੇਟਿਵ ਪੱਧਰ ਉਤੇ ਹੱਲ ਕੀਤਾ ਜਾਵੇ ਅਤੇ ਕੋਈ ਵੀ ਦਾਅਵਾ ਪੈਣ ਉੱਤੇ ਜ਼ਿਲ੍ਹਾ ਅਟਾਰਨੀ ਦੇ ਦਫਤਰ ਵਿਖੇ ਸੂਚਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਵਿਭਾਗ ਆਪਣੇ ਚੱਲ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਬੰਧਿਤ ਰਿਕਾਰਡ ਨੂੰ ਅਪਡੇਟ ਕਰਕੇ ਮੁਹੱਈਆ ਕਰਵਾਉਣ ਅਤੇ ਦਾਅਵਾ ਪੈਣ ਉੱਤੇ ਤੁਰੰਤ ਸੂਚਨਾ ਦਿੱਤੀ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਕਰ ਗਰਗ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ ਅਤੇ ਹੋਰ ਵਿਭਾਗਾਂ ਦੇ ਮੁਖੀ ਅਤੇ ਅਧਿਕਾਰੀ ਵੀ ਹਾਜਰ ਸਨ।