Lohri Mela-2023 started at Maharaja Ranjit Singh Park

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲੋਹੜੀ ਮੇਲਾ-2023 ਦਾ ਹੋਇਆ ਆਗਾਜ਼
ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ
ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ
ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ ਦੇ ਕਾਗਜ਼ਾਂ ਵਾਲੇ ਪਤੰਗ ਵੀ ਬਣਾਏ ਗਏ
ਡਿਪਟੀ ਕਮਿਸ਼ਨਰ ਨੇ ਮੇਲੇ ਦਾ ਰਸਮੀ ਉਦਾਘਟਨ ਕੀਤਾ
ਰੂਪਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਤਿੰਨ ਰੋਜ਼ਾ ਲੋਹੜੀ ਮੇਲੇ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਇਹ ਮੇਲਾ ਆਯੋਜਿਤ ਕੀਤਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਦੱਸਿਆ ਗਿਆ ਕਿ ਸਾਡੇ ਸੂਬੇ ਦਾ ਵਿਰਸਾ ਬਹੁਤ ਹੀ ਅਮੀਰ ਹੈ, ਜਿਸ ਵਿੱਚ ਤਿਉਹਾਰ ਤੇ ਮੇਲੇ ਜ਼ਰੀਏ ਸਮਾਜ ਨੂੰ ਸੁਚੱਜੀ ਜੀਵਨ ਜਾਂਚ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਅਤੇ ਆਪਸੀ ਮੇਲ-ਮਿਲਾਪ ਨਾਲ ਅਸੀਂ ਖੁਸ਼ਹਾਲ ਜ਼ਿੰਦਗੀ ਜੀਅ ਸਕਦੇ ਹਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸੇਧ ਦੇ ਸਕਦੇ ਹਾਂ। ਇਸ ਲਈ ਵਿਰਸੇ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ ਅਤੇ ਵਿਰਸੇ ਨਾਲ ਜੁੜੇ ਮੇਲੇ ਸਾਨੂੰ ਸਾਡੀ ਅਮੀਰ ਵਿਰਾਸਤ ਨਾਲ ਜੋੜ ਕੇ ਰੱਖਦੇ ਹਨ।
ਡਾ. ਯਾਦਵ ਨੇ ਕਿਹਾ ਕਿ ਧੀਆਂ ਤੇ ਪੁੱਤਾਂ ਵਿੱਚ ਕੋਈ ਫ਼ਰਕ ਨਹੀਂ ਹੈ ਤੇ ਸਰਕਾਰ ਵੱਲੋਂ ਕੀਤੇ ਵੱਖ ਵੱਖ ਉਪਰਾਲਿਆਂ ਜਿਵੇਂ ਕਿ ਬੇਟੀ ਬਚਾਓ, ਬੇਟੀ ਪੜ੍ਹਾਓ ਵਰਗੇ ਪ੍ਰੋਗਰਾਮ ਬਹੁਤ ਹੀ ਸਾਰਥਕ ਸਿੱਧ ਹੋਏ ਹਨ ਤੇ ਅੱਜ ਧੀਆਂ ਹਰ ਖ਼ੇਤਰ ਵਿੱਚ ਪੁੱਤਾਂ ਦੇ ਬਰਾਬਰ ਹੀ ਨਹੀਂ ਸਗੋਂ ਕਿਤੇ ਅੱਗੇ ਲੰਘ ਗਈਆਂ ਹਨ। ਉਹਨਾਂ ਨੇ ਤੀਆਂ ਸਬੰਧੀ ਕਰਵਾਏ ਪ੍ਰੋਗਰਾਮ ਦੀਆਂ ਤਿਆਰੀਆਂ ਕਰਵਾਉਣ ਵਾਲੇ ਅਧਿਕਾਰੀਆਂ ਤੇ ਹੋਰਨਾਂ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।
ਰੈੱਡ ਕਰਾਸ ਸੁਸਾਇਟੀ ਸਮਾਜ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ। ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਉਪਰਾਲੇ ਲਾਜ਼ਮੀ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਵੱਲੋਂ ਇਸ ਦਿਸ਼ਾ ਵਿਚ ਲਗਾਤਰ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਮਨੁੱਖ ਨੂੰ ਕਦੇ ਵੀ ਜ਼ਿੰਦਗ਼ੀ ਦੇ ਵਿਚ ਹਿੰਮਤ ਨਹੀਂ ਹਰਨੀ ਚਾਹੀਦੀ। ਮਿਹਨਤ ਸਦਕਾ ਹਰ ਮਨੁੱਖ ਕਾਮਯਾਬ ਹੋ ਸਕਦਾ ਹੈ।
ਇਸ ਮੇਲੇ ਵਿਚ ਆਈ.ਟੀ.ਆਈ ਰੋਪੜ, ਡੀ.ਏ.ਵੀ ਪਬਲਿਕ ਸਕੂਲ ਅਤੇ ਸਰਕਾਰੀ ਸੀਨੀ.ਸੈਕੇ. ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਜਿਸ ਨੂੰ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤਾ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਕ੍ਰਾਂਤੀ ਕਲਾ ਮੰਚ ਵਲੋਂ ਨਸ਼ਿਆਂ ਤੋਂ ਬਚਾਅ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।
ਸ਼ਿਵਾਲਿਕ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ ਦੇ ਕਾਗਜ਼ਾਂ ਵਾਲੇ ਪਤੰਗ ਵੀ ਬਣਾਏ ਗਏ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿਚ ਲੋਹੜੀ ਵਾਲਣ ਦੀ ਰਸਮ ਵੀ ਅਦਾ ਕੀਤੀ ਗਈ।
ਇਸ ਮੇਲੇ ਵਿਚ ਖਾਣ ਪੀਣ ਦੀਆਂ ਸਟਾਲਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਵੀ ਸਟਾਲਾਂ ਲਗਾਈਆਂ ਗਈਆਂ ਹਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਗਏ ਹਨ।