Close

It is necessary to be a voter to be a part of democracy – Deputy Commissioner

Publish Date : 25/01/2023
It is necessary to be a voter to be a part of democracy - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

 ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ – ਡਿਪਟੀ ਕਮਿਸ਼ਨਰ

 ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ

ਰੂਪਨਗਰ, 25 ਜਨਵਰੀ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 13ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਤਾਂ ਉਹ ਪਹਿਲ ਦੇ ਆਧਾਰ ਤੇ ਵੋਟ ਬਣਵਾਏ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਭਾਰਤ ਦੇ ਭਵਿੱਖ ਦੇ ਵਾਰਸ ਹੋ। ਇਸ ਲਈ ਤੁਹਾਨੂੰ ਆਪਣੀ ਵੋਟ ਦੀ ਵਰਤੋਂ ਸਹੀ ਤਰੀਕੇ ਨਾਲ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜ ਨੂੰ ਹੋਰ ਵਿਕਸਿਤ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।

ਉਨ੍ਹਾਂ ਪ੍ਰੋਗਰਾਮ ਮੌਕੇ ਪਹੁੰਚੇ ਨੌਜਵਾਨਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਹੋਰ ਸ਼ਖਸ਼ੀਅਤਾਂ ਨੂੰ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਣ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦਾ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ।

ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2023 ਦੌਰਾਨ ਵਧੀਆਂ ਕਾਰਗੁਜਾਰੀ ਲਈ ਤੇ ਵਿਧਾਨ ਸਭਾ ਚੋਣ ਹਲਕਾ 49-ਅਨੰਦਪੁਰ ਸਾਹਿਬ ਵਿਖੇ ਸਭ ਤੋਂ ਵੱਧ ਨੌਜ਼ਵਾਨਾਂ ਦੇ ਵੋਟਰ ਕਾਰਡ ਬਣਾਉਣ ਲਈ ਬੈਸਟ ਈ.ਆਰ.ਓ ਸ਼੍ਰੀਮਤੀ ਮਨੀਸ਼ਾ ਰਾਣਾ (ਆਈ.ਏ.ਐਸ), ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ ਨੂੰ ਅਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰਨ ਦੇ ਸੰਬੰਧ ਵਿੱਚ ਪੂਰੇ ਪੰਜਾਬ ਵਿੱਚੋਂ ਚੌਥੇ ਸਥਾਨ ਤੇ ਆਉਣ ਲਈ, “ਬੈਸਟ ਇਲੈਕਟ੍ਰੋਲ ਪ੍ਰੈਕਟਿਸ-2023” ਐਵਾਰਡ ਨਾਲ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਨੂੰ, ਬੈਸਟ ਬੀ.ਐਲ.ਓ ਸ. ਸੰਤੋਖ ਸਿੰਘ ਕਲਰਕ ਬੂਥ ਨੰ.225 ਭਰਤਗੜ੍ਹ ਅਤੇ ਬੈਸਟ ਨੋਡਲ ਅਫ਼ਸਰ ਸ਼੍ਰੀਮਤੀ ਮਮਤਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਉਣ ਵਿੱਚ ਯੋਗਦਾਨ ਪਾਉਣ ਲਈ ਅਧਿਕਾਰੀ/ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਚੋਣ ਜਾਗਰੂਕਤਾ ਵਿੱਚ ਪਾਏ ਯੋਗਦਾਨ ਸਬੰਧੀ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ, ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਦਾ ਜ਼ਿਲ੍ਹਾ ਰੂਪਨਗਰ ਦੇ ਦਿਵਿਆਂਗ ਚੋਣ ਆਈ-ਕਾਨ ਵਜੋਂ, ਕਾਲਜ ਦੀਆਂ ਵਿਦਿਆਰਥਣਾ ਅੰਤਰਰਾਸ਼ਟਰੀ (ਰਾਇਫਲ ਸੂਟਿੰਗ) ਖਿਡਾਰਨ ਜੈਸਮੀਨ ਕੌਰ ਅਤੇ ਅੰਤਰਰਾਸ਼ਟਰੀ (ਰਾਇਫਲ ਸੂਟਿੰਗ) ਖਿਡਾਰਨ ਖੁਸ਼ੀ ਸੈਣੀ ਦਾ ਜ਼ਿਲ੍ਹਾ ਯੂਥ ਆਈ-ਕਾਨ ਵਜੋਂ ਸਨਮਾਨ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਸਰਕਾਰੀ ਆਈ.ਟੀ.ਆਈ (ਲੜਕੀਆਂ), ਰੂਪਨਗਰ ਵੱਲੋਂ ਸਿਲਾਈ-ਕਢਾਈ ਸਟਾਲ, ਪ੍ਰਕਾਸ਼ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਸਟਾਲਾਂ ਲਗਾਈਆਂ ਗਈਆਂ। ਇਸ ਦੌਰਾਨ ਨਹਿਰੂ ਯੁਵਾ ਕੇਂਦਰ ਅਤੇ ਪ੍ਰਕਾਸ਼ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਸਕਿੱਟ ਵੀ ਪੇਸ਼ ਕੀਤੀ ਗਈ। ਵਲੰਟੀਅਰ ਸਿਮਨਰਜੀਤ ਕੌਰ ਨੇ ਵੋਟ ਦੇ ਮਹੱਤਵ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਦੇ ਨਾਲ ਹੀ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2023 ਦੌਰਾਨ ਨਵੇਂ ਰਜਿਸਟਰਡ ਹੋਏ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੋਟਰਾਂ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਜੀ ਵੱਲੋਂ ਵੰਡੇ ਗਏ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਅਨਮਜੋਤ ਕੌਰ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ, ਨਹਿਰੂ ਯੁਵਾ ਕੇਂਦਰ ਤੋਂ ਕੋਆਰਡੀਨੇਟਰ ਸ਼੍ਰੀ ਪੰਕਜ, ਦਿਨੇਸ਼ ਕੁਮਾਰ ਸੈਣੀ, ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ, ਡਾ. ਜਤਿੰਦਰ ਕੁਮਾਰ, ਪ੍ਰੋ ਨਿਰਮਲ ਸਿੰਘ ਬਰਾੜ, ਚੋਣ ਕਾਨੂੰਗੋ ਸ਼੍ਰੀ ਰਾਜੇਸ਼ ਕੁਮਾਰ, ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।