For the services rendered in the field of blood donation on the occasion of 74th Republic Day. Jasveer Singh honored
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
74ਵੇਂ ਗਣਤੰਤਰਤਾ ਦਿਵਸ ਮੌਕੇ ਖੂਨਦਾਨ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਲਈ ਸ. ਜਸਵੀਰ ਸਿੰਘ ਨੂੰ ਕੀਤਾ ਸਨਮਾਨਿਤ
ਰੂਪਨਗਰ, 28 ਜਨਵਰੀ: ਖੂਨਦਾਨ ਖੇਤਰ ਵਿੱਚ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਸਦਕਾ ਏ.ਐਸ.ਆਈ. ਸ. ਜਸਵੀਰ ਸਿੰਘ ਨੂੰ 74ਵੇਂ ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਵੱਲੋਂ ਸਨਮਾਨਿਤ ਕੀਤਾ ਗਿਆ।
ਡਾ. ਪਰਮਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਸ. ਜਸਵੀਰ ਸਿੰਘ ਵੱਲੋਂ ਖੂਨਦਾਨ ਕਰਨ ਤੋਂ ਇਲਾਵਾ ਹੋਰ ਵੀ ਕਈ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ. ਜਸਵੀਰ ਸਿੰਘ ਅੱਜ ਦੇ ਨੌਜਵਾਨਾਂ ਲਈ ਇਕ ਮਿਸਾਲ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਵੱਲੋਂ ਇਹਨਾਂ ਤੋ ਸੇਧ ਲੈਣੀ ਚਾਹਦੀ ਹੈ ਕਿ ਕਿਸ ਤਰ੍ਹਾਂ ਸ. ਜਸਵੀਰ ਸਿੰਘ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਸਮਾਜ ਹਿੱਤ ਦੇ ਕੰਮਾਂ ਵਿਚ ਵੀ ਸੇਵਾਂਵਾਂ ਨਿਭਾਈਆਂ ਜਾ ਰਹੀਆਂ ਹਨ।
ਸ. ਜਸਵੀਰ ਸਿੰਘ ਵਲੋਂ ਬਠਿੰਡਾ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੇ ਸਹਿਯੋਗ ਨਾਲ ਪਿਛਲੇ ਲਗਭਗ 10 ਸਾਲਾਂ ਤੋਂ ਮੋੜਵੰਦ ਮਰੀਜਾਂ ਨੂੰ ਐਮਰਜੈਂਸੀ ਪੈਣ ਤੇ ਖੂਨ ਮੁਹੱਇਆ ਕਰਵਾਇਆ ਗਿਆ।
ਇਸ ਮੌਕੇ ਸ. ਜਸਵੀਰ ਸਿੰਘ ਨੇ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਰਹੇਗਾ।
ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਵਲੋਂ ਸਟੇਟ ਬਲੱਡ ਟ੍ਰਾਂਸਫਿਊਜ਼ਨ ਪੰਜਾਬ ਕੌਂਸਲ ਨੂੰ ਸ.ਜਸਵੀਰ ਸਿੰਘ “ਪੀ ਐਸ ਓ ਟੂ ਡਿਪਟੀ ਕਮਿਸ਼ਨਰ ਰਾਹੀਂ” ਖੂਨਦਾਨ ਖੇਤਰ ਵਿਚ ਨਿਭਾਈਆਂ ਗਈਆਂ ਸੇਵਾਵਾਂ ਸਦਕਾ ਰਾਜ ਪੱਧਰ ‘ਤੇ ਸਨਮਾਨ ਕਰਵਾਉਣ ਹਿੱਤ ਸਿਫਾਰਿਸ਼ ਵੀ ਭੇਜੀ ਹੈ।
ਗਣਤੰਤਰ ਦਿਵਸ ਮੌਕੇ ਸਨਮਾਨ ਕਰਨ ਸਮੇਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਵਿਵੇਕ ਐੱਸ ਸੋਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਹਾਜ਼ਰ ਸਨ।