Close

Tribute to Father of the Nation Mahatma Gandhi on Sacrifice Day

Publish Date : 30/01/2023
Tribute to Father of the Nation Mahatma Gandhi on Sacrifice Day

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ

ਸ਼ਹੀਦਾਂ ਦੇ ਦੱਸੇ ਮਾਰਗ ਤੇ ਚਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ-ਵਧੀਕ ਡਿਪਟੀ ਕਮਿਸ਼ਨਰ

ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।

ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ, ਐੱਮ.ਏ ਕਮਲਜੀਤ ਸਿੰਘ, ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।