ਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ਼ੇਮਰੌਕ ਵਰਲਡ ਸਕੂਲ ਦੇ ਬੱਚਿਆਂ ਵਲੋਂ ਕੱਢੀ ਗਈ ਰੈਲੀ
ਰੂਪਨਗਰ, 28 ਫਰਵਰੀ: ਸ਼ੇਮਰੌਕ ਵਰਲਡ ਸਕੂਲ ਦੁਆਰਾ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਰੈਲੀ ਨੂੰ ਰਵਾਨਾ ਕਰਨ ਸਮੇਂ ਸ੍ਰੀ ਸੋਨੀ ਵਿਵੇਕ ਐੱਸ ਸੋਨੀ ਵੱਲੋਂ ਬੱਚਿਆਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਰੈਲੀ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸਕੂਲ ਦੇ ਬੱਚਿਆਂ ਵਲੋਂ ਇਕ ਵੰਨ-ਸੁਵੰਨਤਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਰਜੀਤ ਕੌਰ ਵੱਲੋਂ ਪੰਜਾਬ ਪੁਲਸ ਤੇ ਸਥਾਨਕ ਪ੍ਰਸਾਸ਼ਨ ਦਾ ਉਨ੍ਹਾਂ ਦੇ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਹਿਯੋਗ ਕਰਨ ਲਈ ਕਰਨ ਲਈ ਧੰਨਵਾਦ ਕੀਤਾ ਗਿਆ।
ਇਸ ਦੌਰਾਨ ਸਕੂਲ ਚੇਅਰਮੈਨ ਸ਼੍ਰੀ ਰਾਘਵ ਬੇਰੀ, ਸਮੂਹ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।