Close

The Additional Deputy Commissioner took stock of the gardavari of damaged crops due to heavy rain

Publish Date : 28/03/2023
The Additional Deputy Commissioner took stock of the gardavari of damaged crops due to heavy rain

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦੀ ਹੋ ਰਹੀ ਗਰਦਾਵਰੀ ਦਾ ਜਾਇਜ਼ਾ ਲਿਆ

ਮੋਰਿੰਡਾ, 28 ਮਾਰਚ: ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਮੋਰਿੰਡਾ ਵਿਖੇ ਪਿੰਡਾਂ ਵਿਚ ਜਾ ਕੇ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਨੁਕਸਾਨੀ ਗਈ ਫਸਲਾਂ ਦੀ ਹੋ ਰਹੀ ਗਰਦਾਵਰੀ ਦਾ ਜਾਇਜ਼ਾ ਲਿਆ।

ਵਧੀਕ ਡਿਪਟੀ ਕਮਿਸ਼ਨਰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਵਲੋਂ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ ਉਤੇ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਉੱਚ ਅਧਿਕਾਰੀਆਂ ਵਲੋਂ ਪਿੰਡਾਂ ਵਿਚ ਜਾ ਕੇ ਜਾਇਜ਼ਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਭਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਵੱਲੋਂ ਪਿੰਡਾਂ ਵਿਚ ਜਾ ਕੇ ਫਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਆਦੇਸ਼ ਦਿੱਤੇ ਗਏ ਹਨ।