ਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਿਸ਼ਵ ਵਿਰਾਸਤ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੂਬੇ ਦੇ ਇਤਿਹਾਸ ਤੇ ਵਿਰਾਸਤ ਨਾਲ਼ ਜੋੜਿਆ ਗਿਆ
ਸ਼੍ਰੀ ਚਮਕੌਰ ਸਾਹਿਬ, 18 ਅਪ੍ਰੈਲ: ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ਉਤੇ ਪੰਜਾਬ ਟੂਰਿਜ਼ਮ ਵਿਭਾਗ ਵੱਲੋਂ ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸਕੱਤਰ ਸੈਰ-ਸਪਾਟਾ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ ਹਦਾਇਤਾਂ ਅਨੁਸਾਰ ਇਕ ਖਾਸ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਥਾਵਾਂ ਉਤੇ ਖਾਸ ਤੌਰ ਉਤੇ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ਼ ਜੋੜਿਆ ਜਾ ਸਕੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸੇ ਵਿਸ਼ੇਸ਼ ਪ੍ਰੋਗਰਾਮ ਤਹਿਤ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਬਣਾਏ ਗਏ ਦਾਸਤਾਨ-ਏ-ਸ਼ਹਾਦਤ ਦਿਖਾਇਆ ਗਿਆ ਅਤੇ ਸੂਬੇ ਦੀ ਅਮੀਰ ਵਿਰਾਸਤ ਅਤੇ ਸਿੱਖ ਇਤਿਹਾਸ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵਲੋਂ ਦਾਸਤਾਨ-ਏ-ਸ਼ਹਾਦਤ ਵਿਖੇ ਬਣਾਏ ਗਏ ਓਡੀਟੋਰੀਅਮ ਪ੍ਰਤੀ ਵਿਸ਼ੇਸ਼ ਸਤਿਕਾਰ ਵੀ ਪ੍ਰਗਟ ਕੀਤਾ ਗਿਆ ਕਿ ਅਸੀਂ ਕਿਵੇਂ ਆਪਣੇ ਇਤਿਹਾਸ ਤੋਂ ਮਾਰਗ ਦਰਸ਼ਨ ਲੈ ਕੇ ਆਪਣੇ ਜੀਵਨ ਦੇ ਕਿਸੇ ਵੀ ਟੀਚੇ ਨੂੰ ਹਾਸਲ ਕਰ ਸਕਦੇ ਹਾਂ।
ਇਸ ਮੌਕੇ ਵਿਸ਼ਵ ਭਰ ਦੀਆਂ ਵਿਰਾਸਤੀ ਇਮਾਰਤਾਂ ਬਾਰੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਦੁਆਰਾ ਜਾਣੂ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਵਿਰਾਸਤੀ ਮਾਰਗ ਤੇ ਲਿਜਾ ਕੇ ਉਸ ਉਤੇ ਕੀਤੇ ਸੁੰਦਰੀਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੀ ਸਕੂਲੀ ਬੱਚਿਆਂ, ਇਲਾਕਾ ਨਿਵਾਸੀਆਂ ਅਤੇ ਸੈਲਾਨੀਆਂ ਵੱਲੋਂ ਬੜੀ ਸ਼ਲਾਘਾ ਕੀਤੀ ਗਈ ਅਤੇ ਇਹ ਜ਼ਾਹਿਰ ਕੀਤਾ ਗਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਅੱਗੇ ਵੀ ਉਲੀਕੇ ਜਾਣ ਤਾਂ ਜੋ ਸੂਬੇ ਦੀ ਨੌਜਵਨਾ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਗਹਿਰਾਈ ਨਾਲ਼ ਸਮਝ ਸਕੇ।