Close

The electricity bill of 58,346 domestic consumers of Rupnagar and Sri Chamkaur Sahib Division came to zero – Deputy Commissioner

Publish Date : 26/04/2023
The electricity bill of 58,346 domestic consumers of Rupnagar and Sri Chamkaur Sahib Division came to zero - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰੂਪਨਗਰ ਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ 58,346 ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ- ਡਿਪਟੀ ਕਮਿਸ਼ਨਰ

• ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਤੋਹਫਾ ਦੇ ਕੇ ਘਰੇਲੂ ਬਿਜਲੀ ਖਪਤਕਾਰਾਂ ਦਾ ਮਾਲੀ ਬੋਝ ਘੱਟ ਕੀਤਾ

ਰੂਪਨਗਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਅਤੇ ਸ਼੍ਰੀ ਚਮਕੌਰ ਸਾਹਿਬ ਡਵੀਜ਼ਨ ਦੇ ਲਗਭਗ 58,346 ਘਰੇਲੂ ਖਪਤਕਾਰਾਂ ਨੂੰ ਫਰਵਰੀ ਤੇ ਮਾਰਚ ਮਹੀਨੇ ਦਾ ਬਿਜਲੀ ਬਿੱਲ ਜੀਰੋ ਆਇਆ ਹੈ।

ਡਾ. ਪ੍ਰੀਤੀ ਯਾਦਵ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੁਆਰਾ ਦਿੱਤੀ ਜਾ ਰਹੀ ਇਸ ਸਹੂਲਤ ਦਾ ਲਾਭ ਸ਼੍ਰੀ ਚਮਕੌਰ ਸਾਹਿਬ ਦੇ 13,834, ਬੇਲਾ ਦੇ 9,139, ਘਨੌਲੀ ਦੇ 7,445, ਸੁਖਰਾਮਪੁਰ ਦੇ 4,337, ਰੋਪੜ ਦੇ 15,593, ਮੀਆਂਪੁਰ ਦੇ 7,998 ਖਪਤਕਾਰਾਂ ਨੇ ਫਰਵਰੀ ਤੇ ਮਾਰਚ ਮਹੀਨੇ ਦੌਰਾਨ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾ ਨੂੰ ਇਹ ਵੱਡੀ ਰਾਹਤ ਨਿਰੰਤਰ ਦਿੱਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਪਾਵਰ ਕਾਮ ਨੂੰ ਅਦਾ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਭਾਵ ਹਰ ਦੋ ਮਹੀਨੇ ਦੇ ਬਿੱਲ ਤੇ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾਂਦੀ ਹੈ, ਜਿਸ ਦਾ ਸਿੱਧੇ ਤੌਰ ਤੇ ਘਰੇਲੂ ਬਿਜਲੀ ਖਪਤਕਾਰ ਨੂੰ ਲਾਭ ਮਿਲ ਰਿਹਾ ਹੈ।