Close

From May 2, government offices will be open from 7:30 am to 2 pm – Deputy Commissioner

Publish Date : 29/04/2023
From May 2, government offices will be open from 7:30 am to 2 pm - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ ਸਵੇਰੇ 7:30 ਤੋਂ 2 ਵਜੇ ਤੱਕ- ਡਿਪਟੀ ਕਮਿਸ਼ਨਰ

15 ਜੁਲਾਈ 2023 ਤੱਕ ਲਾਗੂ ਰਹਿਣਗੇ ਇਹ ਹੁਕਮ

ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ 2 ਮਈ 2023 ਦਿਨ ਮੰਗਲਵਾਰ ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਹ ਬਦਲਿਆ ਨਵਾਂ ਸਮਾਂ ਪੰਜਾਬ ਦੇ ਸਮੂਹ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨੂੰ ਅਮਲ ਵਿੱਚ ਲਿਆਉਣ ਲਈ ਤੇ ਜ਼ਿਲ੍ਹੇ ਦੇ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਮੁਲਾਜ਼ਮਾਂ ਨੂੰ ਸਹਿਯੋਗ ਦੇਣ ਅਤੇ ਨਵੇਂ ਸਮੇਂ ਦੀ ਪਾਲਣਾ ਕਰਨ।

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।