Close

Last date for registration of Tam-3 standard tractors June 30 – Deputy Commissioner

Publish Date : 20/06/2023
Last date for registration of Tam-3 standard tractors June 30 - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਟੈਮ -3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 30 ਜੂਨ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਤੇ ਟਰੈਕਟਰ ਡੀਲਰਜ਼ ਨੂੰ ਸਰਕਾਰ ਦੇ ਇਸ ਐਲਾਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਰੂਪਨਗਰ, 20 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਟੈਮ -3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ 2023 ਤੱਕ ਦਾ ਸਮਾਂ ਦਿੱਤਾ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ-ਮਾਰਗ ਦੇ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਚ ਟੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ, ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿਥੇ ਡੀਲਰ ਆਈ. ਡੀ. ਉਪਲੱਬਧ ਨਹੀਂ ਹੈ, ਉਸ ਆਰ.ਟੀ.ਏ./ਐਸ.ਡੀ.ਐਮ. ਦੀ ਆਈ.ਡੀ. ‘ਚੋਂ ਟਰੈਕਟਰਾਂ ਦੀ ਦੀ ਰਜਿਸਟੇਸ਼ਨ ਕਰਵਾਈ ਜਾਂ ਸਕੇਗੀ, ਲਿਹਾਜ਼ਾ ਲੋਕ ਹੁਣ 30 ਜੂਨ ਤੱਕ 2023 ਸੰਬੰਧਤ ਅਥਾਰਟੀ ਨਾਲ ਤਾਲਮੇਲ ਕਰਕੇ ਟਮ -3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਮਿਤੀ ਤੋਂ ਬਾਅਦ ਟੈਮ- 3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੇਗੀ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਨੁਮਾਇੰਦਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਐਲਾਨ ਦਾ ਵੱਧ ਤੋਂ ਵੱਧ ਲਾਭ ਉਠਾਉਣ।