Close

The Deputy Commissioner held a meeting regarding flood protection during the monsoon season

Publish Date : 27/06/2023
The Deputy Commissioner held a meeting regarding flood protection during the monsoon season

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਬਚਾਅ ਸਬੰਧੀ ਕੀਤੀ ਮੀਟਿੰਗ

ਰੂਪਨਗਰ, 27 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਅਤੇ ਹੜਾਂ ਉਪਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਪਹੁੰਚਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਕੰਟਰੋਲ ਰੂਮ ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨਹਿਰਾਂ ਦੀ ਸਾਂਭ-ਸੰਭਾਲ ਅਤੇ ਆਬਾਦੀ ਦੀ ਸੁਰੱਖਿਆ ਬਾਰੇ, ਪੁਲਿਸ/ਮਿਲਟਰੀ ਸਹਾਇਤਾ, ਸ਼ਹਿਰਾਂ ਵਿੱਚ ਸਾਫ-ਸਫਾਈ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਲਈ ਵੀ ਆਦੇਸ਼ ਜਾਰੀ ਕੀਤੇ।

ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਬੀ.ਐਮ ਬੀ ਨੰਗਲ ਨੂੰ ਹਦਾਇਤ ਕੀਤੀ ਕਿ ਉਹ ਹਰ ਸਾਲ ਦੀ ਤਰ੍ਹਾਂ ਸਮੇਂ ਸਮੇਂ ਤੇ ਹੜ੍ਹ ਸਬੰਧੀ ਵਾਰਨਿੰਗ 24 ਘੰਟੇ ਪਹਿਲਾ ਜਾਰੀ ਕਰਨਗੇ ਅਤੇ ਐਕਸ.ਈ.ਐਨ. ਨੂੰ ਆਦੇਸ਼ ਦਿੱਤਾ ਕਿ ਭਾਖੜਾ ਵਿੱਚ ਜਮ੍ਹਾ ਪਾਣੀ ਸਬੰਧੀ ਸੂਚਨਾ ਅਤੇ ਪਹਾੜਾਂ ਵਿੱਚ ਹੋਈ ਭਾਰੀ ਬਰਸਾਤ ਨਾਲ ਜੇਕਰ ਪਾਣੀ ਛੱਡਿਆ ਜਾਂਦਾ ਹੈ ਤਾਂ ਉਸ ਸਬੰਧੀ ਅਗੇਤੀ ਜਾਣਕਾਰੀ ਸਮੇਂ-ਸਮੇਂ ‘ਤੇ ਲਈ ਜਾਵੇ ਤਾਂ ਜੋ ਵਿਭਾਗਾਂ ਨੂੰ ਸਹੀ ਜਾਣਕਾਰੀ ਮਹੁੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰੀ ਵਰਖਾਂ ਨਾਲ ਜੇਕਰ ਹੜ੍ਹ ਆਉਂਦੇ ਹਨ ਤਾਂ ਇਸ ਸੂਰਤ ਵਿੱਚ ਸਬੰਧਿਤ ਵਿਭਾਗ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਇਹ ਜਰੂਰੀ ਹੈ ਕਿ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਇਸ ਮੌਕੇ ਉੱਤੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਬੀ.ਐਸ.ਐਨ.ਐਲ ਵਿਭਾਗ ਨੂੰ ਟੈਲੀਫੋਨ ਅਤੇ ਮੋਬਾਇਲ ਨੈੱਟਵਰਕ ਨੂੰ ਬਰਕਰਾਰ ਰੱਖਣ ਲਈ ਵਿਕਲਪਾਂ ਦਾ ਇੰਤਜ਼ਾਮਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੂਪ-ਰੇਖਾ ਤਿਆਰ ਕਰਨ ਲਈ ਕਿਹਾ।

ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਯੋਗ ਪਾਣੀ ਅਤੇ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ ਇਸੇ ਤਰ੍ਹਾਂ ਸੜਕਾਂ ਦੀ ਆਵਾਜਾਈ ਨੂੰ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਐਕਸ.ਈ.ਐਨ ਸ. ਦਵਿੰਦਰ ਸਿੰਘ ਨੂੰ ਵੀ ਆਦੇਸ਼ ਦਿੱਤੇ।
ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੜਾਂ ਸਬੰਧੀ ਜੋ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਉਨ੍ਹਾਂ ਵਿੱਚ ਮਿੰਨੀ ਸਕੱਤਰੇਤ ਡੀ.ਸੀ. ਦਫਤਰ ਰੂਪਨਗਰ, ਐਸ.ਐਸ.ਪੀ. ਦਫਤਰ ਅਤੇ ਤਹਿਸੀਲ ਦਫਤਰ ਰੂਪਨਗਰ ਦਾ ਇਸ ਵਾਰ ਸਾਂਝਾ ਇੱਕ ਹੀ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸਦਾ ਟੈਲੀਫੋਨ ਨੰ. 01881-222157, 01881-222273, ਕਾਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ਮੰਡਲ, ਰੂਪਨਗਰ ਟੈਲੀਫੋਨ ਨੰ. 01881-222073, ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ 01881-260400, ਤਹਿਸੀਲ ਦਫਤਰ ਸ਼੍ਰੀ ਅਨੰਦਪੁਰ ਸਾਹਿਬ 01887-232015, ਬੀਡੀਪੀਓ ਨੂਰਪੁਰ ਬੇਦੀ ਅਤੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ 01887241424/ 01887222030 ਤਹਿਸੀਲ ਦਫਤਰ ਨੰਗਲ 01887-221030, ਜ਼ਿਲ੍ਹਾ ਵਣ ਮੰਡਲ ਅਫਸਰ 01881-222231 ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀਮਤੀ ਅਨਮਜੋਤ ਕੌਰ, ਸਾਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ.ਐਸ ਹਰਬੰਸ ਸਿੰਘ, ਅਤੇ ਸਬੰਧਿਤ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।