The district administration is working day and night to bring people back on track with relief and rescue work – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਲੋਕਾਂ ਨੂੰ ਰਾਹਤ ਤੇ ਬਚਾਅ ਕਾਰਜ਼ ਨਾਲ ਮੁੜ ਜਿੰਦਗੀ ਲੀਹ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਦਿਨ ਰਾਤ ਕੰਮ- ਡਿਪਟੀ ਕਮਿਸ਼ਨਰ
ਰੂਪਨਗਰ, 11 ਜੁਲਾਈ: ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਨਾਲ ਲੋਕਾਂ ਨੂੰ ਰਾਹਤ ਤੇ ਬਚਾਅ ਕਾਰਜ਼ ਨਾਲ ਮੁੜ ਜਿੰਦਗੀ ਲੀਹ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਕੰਮ ਕਰ ਰਿਹਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ 132 ਕੇ ਵੀ ਗ੍ਰਿਡ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਬਿਜਲੀ ਦੀ ਸਪਲਾਈ ਜਲਦ ਦਰੁੱਸਤ ਕਰਨ ਦੇ ਸਖਤ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਰਖਾ ਤੋਂ ਪਹਿਲਾਂ ਗ੍ਰਿਡ ਦੇ ਆਸੇ ਪਾਸੇ ਰੇਤੇ ਦੇ ਥੈਲਿਆਂ ਨਾਲ ਪਾਣੀ ਨੂੰ ਰੋਕਿਆ ਜਾਵੇ ਅਤੇ ਸਪਲਾਈ ਨੂੰ ਯਕੀਨੀ ਕਰਨ ਲਈ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਘਟ ਤੋਂ ਘਟ ਸਮੇਂ ਵਿਚ ਹੱਲ ਕੀਤਾ ਜਾਵੇ।
ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 11 ਕੇ ਵੀ ਤੇ 66 ਕੇ ਵੀ ਦੀ ਸਪਲਾਈ ਦੀ ਕਲੀਅਰੈਂਸ ਨਹੀਂ ਮਿਲੀ ਜੋ 1-2 ਘੰਟੇ ਵਿਚ ਮਿਲ ਜਾਵੇਗੀ ਜਿਸ ਉਪਰੰਤ ਬਿਜਲੀ ਦੀ ਸਪਲਾਈ ਸ਼ਹਿਰ ਵਿਚ ਕਰ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।