As part of Operation Seal 3, the Rupnagar Police has set up checkpoints in the adjoining areas of Himachal Pradesh and strictly checking vehicles.
ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਆਪਰੇਸ਼ਨ ਸੀਲ 3 ਤਹਿਤ ਰੂਪਨਗਰ ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ‘ਤੇ ਨਾਕੇ ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ
ਰੂਪਨਗਰ, 19 ਅਗਸਤ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਆਪਰੇਸ਼ਨ ਸੀਲ 3 ਤਹਿਤ ਰੂਪਨਗਰ ਪੁਲਿਸ ਵਲੋਂ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਰੇਸ਼ਨ ਸੀਲ 3 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਸੂਬੇ ਅੰਦਰ ਕੋਈ ਗਲਤ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਉਨ੍ਹਾਂ ਕਿਹਾ ਕਿ ਕਈ ਥਾਵਾਂ ਉਤੇ ਸਪੈਸ਼ਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕੁਝ ਮੇਜਰ ਪੁਆਇੰਟ ਉਤੇ ਡੋਗ ਸਕਾਟ ਵੀ ਲਾਈ ਗਈ ਹੈ। ਉਨ੍ਹਾਂ ਦੱਸਿਆ ਹੈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ ।
ਇਸ ਮੌਕੇ ਐਸ.ਪੀ ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ ਤ੍ਰਿਲੋਚਨ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।