Deputy Commissioner surprise visit to the Emergency Ward of the Government Hospital
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ, 22 ਅਗਸਤ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰਦਿਆਂ ਪ੍ਰਬੰਧਾ ਦਾ ਨਿਰੀਖਣ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ ਤਾਂ ਜੋ ਸਰਕਾਰੀ ਹਸਪਤਾਲ ਵਿਚ ਗੰਭੀਰ ਮਰੀਜਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਮਰਜੈਂਸੀ ਵਿੱਚ ਇਲਾਜ਼ ਕਰਵਾਉਂਣ ਲਈ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਐਮਰਜੈਂਸੀ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਪੁੱਛਿਆ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਨਰਮੀ ਭਰਿਆ ਵਤੀਰਾ ਰੱਖਿਆ ਜਾਵੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਇਆ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ।