Close

Heard the problems of the common people by setting up a public hearing camp at village Dholan Majra

Publish Date : 24/08/2023
Heard the problems of the common people by setting up a public hearing camp at village Dholan Majra

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪਿੰਡ ਢੋਲਣ ਮਾਜਰਾ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੋਰਿੰਡਾ, 24 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ ਅਤੇ ਐੱਸ.ਡੀ.ਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ ਵੱਲੋਂ ਮੋਰਿੰਡਾ ਦੇ ਪਿੰਡ ਢੋਲਣ ਮਾਜਰਾ ਵਿਖੇ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।

ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਮੋਰਿੰਡਾ ਦੇ ਪਿੰਡ ਢੋਲਣ ਮਾਜਰਾ, ਬੰਗੀਆਂ ਅਤੇ ਕਾਂਜਲਾ ਦੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਦੇ ਕੰਮਾਂ ਨਾਲ ਸਬੰਧਤ ਦਰਖ਼ਾਸਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵਧੀਆ ਸਕੂਲ, ਹਸਪਤਾਲ ਅਤੇ ਪਿੰਡਾਂ ਦੇ ਹੋਰ ਬੁਨਿਆਦੀ ਢਾਂਚੇ ਵਿਚ ਸੁਧਾਰ ਕਰ ਰਹੀ ਹੈ।

ਇਸ ਕੈਂਪ ਦੌਰਾਨ ਪੈਨਸ਼ਨ ਸਬੰਧੀ, ਰੁਜ਼ਗਾਰ, ਪ੍ਰਦੂਸ਼ਣ ਕਟਰੋਲ ਬੋਰਡ, ਸਿਹਤ ਵਿਭਾਗ, ਪੰਜਾਬ ਹੁਨਰ ਵਿਕਾਸ, ਖੇਤੀਬਾੜੀ ਵਿਭਾਗ, ਕਿਰਤ ਵਿਭਾਗ ਅਤੇ ਹੋਰ ਵਿਭਾਗਾਂ ਵਲੋਂ ਚਲਾਈ ਜਾਂਦੀਆ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਤਾਂ ਜੋ ਕੋਈ ਲੋੜਵੰਦ ਆਪਣੀ ਲੋੜ ਅਨੁਸਾਰ ਸਰਕਾਰੀ ਸਕੀਮ ਦਾ ਫ਼ਾਇਦਾ ਲੇ ਸਕੇ।

ਇਸ ਮੌਕੇ ਡੀ.ਐਸ.ਪੀ ਮਨਜੀਤ ਸਿੰਘ ਔਲਖ਼, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਡੀ.ਡੀ.ਪੀ.ਓ. ਬੀ ਐੱਸ ਗਰੇਵਾਲ, ਬੀ.ਡੀ.ਪੀ.ਓ ਮੋਰਿੰਡਾ ਹਰਿੰਦਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਦੇਵ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ