ਬੰਦ ਕਰੋ

ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਹੋਇਆ

ਪ੍ਰਕਾਸ਼ਨ ਦੀ ਮਿਤੀ : 27/09/2023
Under Shiksha Abhiyan, Kala Utsav 2023 district level honor ceremony was held

ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਹੋਇਆ

ਪੜ੍ਹਾਈ ਦੇ ਨਾਲ ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਦਾ ਹੋਣਾ ਜ਼ਰੂਰੀ : ਜ਼ਿਲ੍ਹਾ ਸਿੱਖਿਆ ਅਫ਼ਸਰ

ਰੂਪਨਗਰ, 27 ਸਤੰਬਰ: ਭਾਰਤ ਸਰਕਾਰ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ 2023 ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਰੂਪਨਗਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਿਲਾ ਸਿੱਖਿਆ ਅਫਸਰ ਸੈਕੰ: ਪ੍ਰੇਮ ਕੁਮਾਰ ਮਿੱਤਲ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸੁਰਿੰਦਰਪਾਲ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਿਲਾ ਕੋਆਰਡੀਨੇਟਰ ਕਲਾ ਉਤਸਵ ਪ੍ਰਿੰਸੀਪਲ ਰੁਚੀ ਗ੍ਰੋਵਰ ਨੇ ਦੱਸਿਆ ਕਿ ਬੀਤੇ ਦਿਨ ਸਮੱਗਰ ਸਿੱਖਿਆ ਅਭਿਆਨ ਤਹਿਤ ਕਰਵਾਏ ਕਲਾ ਉਤਸਵ 2023-24 ਵਿੱਚ ਨੌਂਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਿਦਆਰਥੀਆਂ ਨੇ ਡਾਂਸ ਕਲਾਸੀਕਲ , ਡਾਂਸ ਫੋਕ , ਸੋਲੋ ਐਕਟਿੰਗ , ਪੇਂਟਿੰਗ , ਆਰਟ 2 ਡੀ, ਆਰਟ 3 ਡੀ , ਸੋਲੋ ਵੋਕਲ ਕਲਾਸੀਕਲ ਗੀਤ ਆਦਿ ਮੁਕਾਬਲਿਆਂ ਵਿੱਚ ਵਿਿਦਆਰਥੀਆਂ ਵੱਲੋਂ ਵੱਧ ਚੜ ਕੇ ਭਾਗ ਲਿਆ ਸੀ। ਜਿਸ ਵਿੱਚ ਪਹਿਲੇ , ਦੂਜੇ ਤੇ ਤੀਜੇ ਸਥਾਨ ਤੇ ਰਹੇ ਵਿਿਦਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕ ਅਤੇ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਲਾ ਉਤਸਵ 2023-24 ਮੁਕਾਬਲਿਆਂ ਵਿੱਚ ਪਹਿਲੇ ਤੇ ਦੂਸਰੇ ਸਥਾਨ ਵਿੱਚ ਰਹਿਣ ਵਾਲੇ ਵਿਿਦਆਰਥੀਆਂ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ : ਨੇ ਕਿਹਾ ਕਿ ਬੱਚਿਆਂ ਵੱਲੋਂ ਕੀਤੀਆਂ ਪੇਸ਼ਕਾਰੀਆਂ ਸਲਾਘਾਯੋਗ ਹੈ। ਉਨ੍ਹਾਂ ਸ਼ੁਭਇੱਛਾਵਾਂ ਦਿੰਦੇ ਕਿਹਾ ਕਿ ਅਜਿਹੇ ਮੁਕਾਬਲੇ ਵਿਿਦਆਰਥੀ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਵੀ ਰੁਚੀ ਲੈਣੀ ਚਾਹੀਦੀ ਹੈ। ਇਸ ਦੌਰਾਨ ਮੇਜ਼ਬਾਨ ਸਕੂਲ ਦੀ ਪ੍ਰਿੰਸੀਪਲ ਪ੍ਰਿੰਸੀਪਲ ਸੰਦੀਪ ਕੌਰ ਨੇ ਆਏ ਮੁੱਖ ਮਹਿਮਾਨ , ਅਧਿਆਪਕਾਂ ਤੇ ਬੱਚਿਆਂ ਦਾ ਸਵਾਗਤ ਕੀਤਾ।ਇਸ ਦੌਰਾਨ ਵਿਿਦਆਰਥੀਆਂ ਵੱਲੋਂ ਸ਼ਬਦ ਲੋਕ ਗੀਤ ਅਤੇ ਲੋਕ ਨਾਚ ਭੰਗੜਾ ਪੇਸ਼ ਪੇਸ਼ ਕੀਤਾ।

ਇਸ ਮੌਕੇ ਲੋਕ ਨਾਚ, ਸ਼ਾਸ਼ਤਰੀ ਨਾਚ ਨਾਟਕ ਦੀ ਜਜਮੈਂਟ ਦੀ ਭੂਮਿਕਾ ਲੈਕਚਰਾਰ ਸ਼ੇਰ ਸਿੰਘ, ਲੈਕਚਰਾਰ ਭੁਪਿੰਦਰ ਸਿੰਘ ਅਤੇ ਲੈਕਚਰਾਰ ਜਵਤਿੰਦਰ ਕੌਰ ਨੇ ਬਾਖੂਬੀ ਨਿਭਾਈ।ਆਰਟ 2 ਡੀ ਅਤੇ ਆਰਟ 3 ਡੀ ਦੀ ਜਜਮੈਂਟ ਦੀ ਭੂਮਿਕਾ ਮਾਸਟਰ ਸਿਮਰਨਜੀਤ ਸਿੰਘ, ਮਾਸਟਰ ਗੁਰਦੀਪ ਸਿੰਘ ਅਤੇ ਇੰਦਰਜੀਤ ਸਿੰਘ ਨੇ ਬਾਖੂਬੀ ਨਿਭਾਈ।ਉਨ੍ਹਾਂ ਦੱਸਿਆ ਕਿ ਲੋਕ ਨਾਚ ਦੇ ਮੁਕਾਬਲੇ ਲੜਕਿਆਂ ਵਿੱਚ ਸੁਖਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਨੇ ਪਹਿਲਾ ਸਥਾਨ, ਸੁਖਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਨੇ ਦੂਸਰਾ ਸਥਾਨ ਅਤੇ ਸੁਖਮਨ ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਲੋਕ ਨਾਚ ਦੇ ਮੁਕਾਬਲੇ ਵਿਚ ਲੜਕੀਆਂ ਦੇ ਗਰੁੱਪ ਵਿੱਚ ਹਰਲੀਨ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ ਬਲਜੀਤ ਕੌਰ ਬਾਬਾ ਸੇਵਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲੜੀ ਨੇ ਦੂਸਰਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਆਲੋਵਾਲ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਸ਼ਾਸਤਰੀ ਨਾਚ ਵਿੱਚ ਪ੍ਰਾਚੀ ਕਪੂਰ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੋਲੀ ਨੇ ਦੂਸਰਾ ਸਥਾਨ ਅਤੇ ਅਸ਼ਵਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਆਰਟ 2 ਡੀ ਵਿਚ ਲੜਕੇ ਵਰਗ ਵਿਚ ਆਰਿਅਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇ ਪਹਿਲਾ ਸਥਾਨ, ਅਨੁਰਾਮ ਭਰਦਵਾਜ ਸਕਰਾਰੀ ਆਦਰਸ ਸਕੂਲ ਲੋਧੀਪੁਰ ਨੇ ਦੂਜਾ ਅਤੇ ਗਗਨਦੀਪ ਸਿੰਘ ਡੀ.ਏ.ਵੀ ਸਕੂਲ ਰੂਪਨਗਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਆਰਟ 2 ਡੀ ਵਿਚ ਲੜਕੀਆਂ ਵਰਗ ਵਿਚ ਛਾਇਆਂ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਕਸ਼ਿਸ਼ ਮੋਰੀਆਂ ਡੀ.ਏ.ਵੀ ਸਕੂਲ ਰੂਪਨਗਰ ਨੇ ਦੂਜਾ ਅਤੇ ਵੰਸ਼ਿਕਾ ਸਕਰਾਰੀ ਆਦਰਸ ਸਕੂਲ ਲੋਧੀਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਆਰਟ 3 ਡੀ ਵਿਚ ਲੜਕੇ ਵਰਗ ਵਿਚ ਅਕਾਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਠੇੜੀ ਨੇ ਪਹਿਲਾ ਸਥਾਨ, ਰਾਜਵੀਰ ਸਕਰਾਰੀ ਆਦਰਸ ਸਕੂਲ ਲੋਧੀਪੁਰ ਨੇ ਦੂਜਾ ਅਤੇ ਗੁਰਸ਼ਰਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਆਰਟ 3 ਡੀ ਵਿਚ ਲੜਕੀਆਂ ਵਰਗ ਵਿਚ ਆਕਾਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਬੂਰਮਾਜਰਾ ਨੇ ਪਹਿਲਾ ਸਥਾਨ, ਪਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਨੇ ਦੂਜਾ ਅਤੇ ਮੁੰਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਮੌਕੇ ਵਿਿਦਆਰਥੀ ਅਤੇ ਗਾਇਡ ਆਧਿਆਪਕਾਂ ਤੋ ਇਲਾਵਾ ਸ਼੍ਰੀਮਤੀ ਹਰਮਿੰਦਰ ਕੌਰ, ਸ਼੍ਰੀ ਮਨਜਿੰਦਰ ਸਿੰਘ ਚੱਕਲ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਕੰਵਲਜੀਤ ਕੌਰ, ਸ ਸੁਖਜਿੰਦਰ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਅਨੁਰਾਧਾ ਆਦਿ ਹਾਜ਼ਰ ਸਨ।