The Deputy Commissioner ordered to keep the stock of medicines at Aam Aadmi Clinic completely full
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾ ਵਿਖੇ ਦਵਾਈਆਂ ਦੇ ਸਟਾਕ ਮੁਕੰਮਲ ਤੌਰ ਉਤੇ ਪੂਰੇ ਰੱਖਣ ਦੇ ਹੁਕਮ ਦਿੱਤੇ
ਗੁਰਦੁਆਰਾ ਭੱਠਾ ਸਾਹਿਬ ਨਜ਼ਦੀਕ ਸਥਿਤ ਆਮ ਆਦਮੀ ਕਲੀਨਿਕ ਦਾ ਦੌਰ ਕਰਦਿਆਂ ਮਰੀਜ਼ਾਂ ਤੋਂ ਮਿਲ ਰਹੀ ਸਿਹਤ ਸੇਵਾਵਾਂ ਬਾਰੇ ਪੁੱਛਿਆ
ਰੂਪਨਗਰ, 5 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸਹੂਲਤ ਘਰਾਂ ਨੇੜੇ ਪਹੁੰਚਾਉਣ ਲਈ ਖੋਲ੍ਹੇ ਆਮ ਆਦਮੀ ਕਲੀਨਿਕ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਲਈ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਨਜ਼ਦੀਕ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਦਿਆਂ ਡਾਕਟਰ ਅਤੇ ਫਾਰਮਸਿਸਟ ਨੂੰ ਆਦੇਸ਼ ਦਿੱਤੇ ਕਿ ਕਲੀਨਿਕ ਵਿਖੇ ਹਰ ਕਿਸਮ ਦੀ ਦਵਾਈ ਦਾ ਸਟਾਕ ਬਰਕਰਾਰ ਰੱਖਿਆ ਜਾਵੇ।
ਇਸ ਮੌਕੇ ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਆਮ ਆਦਮੀ ਕਲੀਨਿਕ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਇੱਥੇ ਮਿਲ ਰਹੀਆਂ ਸਿਹਤ ਸੇਵਾਵਾਂ ਜਿਸ ਅਧੀਨ ਦਵਾਈਆਂ ਅਤੇ ਟੈਸਟਾਂ ਆਦਿ ਬਾਰੇ ਜਾਣਕਾਰੀ ਲਈ।
ਡਿਪਟੀ ਕਮਿਸ਼ਨਰ ਨੇ ਦਵਾਈਆਂ ਦਾ ਸਟਾਕ ਵੀ ਚੈੱਕ ਕੀਤਾ ਅਤੇ ਮਰੀਜ਼ਾਂ ਦੇ ਕੀਤੇ ਗਏ ਟੈਸਟਾਂ ਦਾ ਰਿਕਾਰਡ ਰਜਿਸਟਰ ਵੀ ਦੇਖਿਆ ਅਤੇ ਹਦਾਇਤ ਦਿੱਤੀ ਕਿ ਆਮ ਆਦਮੀ ਕਲੀਨਿਕ ਵਿਖੇ ਆਉਣ ਵਾਲੇ ਹਰ ਲੋੜਵੰਦ ਮਰੀਜ਼ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਇਲਾਜ ਕੀਤਾ ਜਾਵੇ ਅਤੇ ਮਰੀਜ਼ਾਂ ਨਾਲ ਵਧੀਆ ਵਿਵਹਾਰ ਵੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸਹੂਲਤ ਘਰਾਂ ਨੇੜੇ ਬਰੂਹਾਂ ਤੱਕ ਪਹੁੰਚਾਉਣ ਲਈ ਖੋਲ੍ਹੇ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਸੇਵਾਵਾ ਦੇ ਰਹੇ ਹਨ। ਜਿੱਥੇ ਮਰੀਜ਼ ਮੁਫਤ ਇਲਾਜ, ਟੈਸਟ ਤੇ ਦਵਾਈਆਂ ਦੀ ਸਹੂਲਤ ਲੈ ਕੇ ਤੰਦਰੁਸਤ ਹੋ ਘਰ ਪਰਤ ਰਹੇ ਹਨ।
ਇਸ ਮੌਕੇ ਉਨ੍ਹਾਂ ਉੱਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਸੇਵਾਵਾਂ ਲੈਣ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਚ ਲਿਆਉਣ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਉਨ੍ਹਾਂ ਤੋਂ ਸੁਝਾਅ ਵੀ ਮੰਗੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਨਹਿਰੂ ਯੁਵਾ ਕੇਂਦਰ ਰੋਪੜ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਪੰਕਜ ਯਾਦਵ ਨੂੰ ਹਦਾਇਤ ਕੀਤੀ ਕਿ ਇਮਾਰਤ ਦੀ ਸਾਫ਼ ਸਫ਼ਾਈ ਅਤੇ ਬਾਥਰੂਮਾਂ ਦੀ ਸਾਫ਼ ਸਫਾਈ ਕਰਵਾਈ ਜਾਵੇ ਅਤੇ ਇਮਾਰਤ ਵਿੱਚ ਲਾਈਟਾਂ ਲਗਾਈਆਂ ਜਾਣ।