More than 72 crore 27 lakh rupees have been paid to farmers by various procurement agencies – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 72 ਕਰੋੜ 27 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ ਹੋਈ-ਡਿਪਟੀ ਕਮਿਸ਼ਨਰ
ਰੂਪਨਗਰ, 10 ਅਕਤੂਬਰ: ਕਿਸਾਨਾਂ ਦੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲੋ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦੇ ਗਏ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 72 ਕਰੋੜ 27 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 29.82 ਕਰੋੜ ਰੁਪਏ, ਮਾਰਕਫੈੱਡ ਵੱਲੋਂ 17.22 ਕਰੋੜ ਰੁਪਏ, ਪਨਸਪ ਵੱਲੋਂ 15.88 ਰੁਪਏ, ਪੰਜਾਬ ਵੇਅਰਹਾਉਸ ਵੱਲੋਂ 9.21 ਰੁਪਏ ਅਤੇ ਐਫ.ਸੀ.ਆਈ. ਵੱਲੋਂ 14 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 35 ਹਜ਼ਾਰ 830 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਮੰਡੀਆਂ ਵਿੱਚ ਹੁਣ ਤੱਕ ਪਨਗ੍ਰੇਨ ਵੱਲੋਂ 14949 ਮੀਟਰਕ ਟਨ, ਮਾਰਕਫੈੱਡ ਵੱਲੋਂ 8458 ਮੀਟਰਕ ਟਨ, ਪਨਸਪ ਵੱਲੋਂ 7536 ਮੀਟਰਕ ਟਨ, ਵੇਅਰ ਹਾਊਸ ਵੱਲੋਂ 4474 ਮੀਟਰਕ ਟਨ, ਐਫ.ਸੀ.ਆਈ. ਵੱਲੋਂ 67 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 326 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।