ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀਆ ਗਿਆ 48,826 ਮੀਟਰਕ ਟਨ ਝੋਨਾ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀਆ ਗਿਆ 48,826 ਮੀਟਰਕ ਟਨ ਝੋਨਾ: ਡਿਪਟੀ ਕਮਿਸ਼ਨਰ
•ਕਿਸਾਨਾਂ ਨੂੰ ਜਾਰੀ ਕੀਤੇ 101.84 ਕਰੋੜ ਰੁਪਏ
•ਕਿਸਾਨ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ
ਰੂਪਨਗਰ 13 ਅਕਤੂਬਰ: ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੇ ਜੋਰ ਫੜ੍ਹ ਲਿਆ ਹੈ ਜਿਸ ਕਾਰਨ ਪ੍ਰਤੀ ਦਿਨ ਆਮਦ ਵਿੱਚ ਵਾਧਾ ਹੋਇਆ ਹੈ, ਮਿਤੀ 13 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ 4774 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਦਿੱਤੀ ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 48 ਹਜ਼ਾਰ 946 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ।
ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਅਦਾਇਗੀ 101.84 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੇ ਜਾ ਚੁੱਕੇ ਹਨ ਜੋ ਕਿ 112 ਫ਼ੀਸਦੀ ਅਦਾਇਗੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 48 ਹਜ਼ਾਰ 500 ਮੀਟਰਕ ਟਨ ਝੋਨਾ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 326 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 20246 ਮੀਟਰਿਕ ਟਨ, ਮਾਰਕਫੈੱਡ ਵੱਲੋਂ 11833 ਮੀਟਰਿਕ ਟਨ, ਪਨਸਪ ਵੱਲੋਂ 9589 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 6223 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 609 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ।