ਬੰਦ ਕਰੋ

ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਕੰਨਿਆ ਸੀ.ਸੈ.ਸਕੂਲ ਰੂਪਨਗਰ ਸਕੂਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਪ੍ਰਕਾਸ਼ਨ ਦੀ ਮਿਤੀ : 25/10/2023
Under the sweep activities, various competitions of the students were conducted at Government Girls C.S. School Rupnagar School

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਕੰਨਿਆ ਸੀ.ਸੈ.ਸਕੂਲ ਰੂਪਨਗਰ ਸਕੂਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਰੂਪਨਗਰ, 25 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਰੂਪਨਗਰ (50) ਵਿੱਚ ਵੋਟ ਬਣਾਉਣ ਸਬੰਧੀ ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਕੰਨਿਆ ਸੀ.ਸੈ.ਸਕੂਲ ਰੂਪਨਗਰ ਸਕੂਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ-ਕਮ-ਨੋਡਲ ਅਫਸਰ ਸ਼੍ਰੀ ਰੁਪੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀ.ਸੈ.ਸਕੂਲ ਰੂਪਨਗਰ ਸਕੂਲ ਵਿੱਚ ਸਵੀਪ ਗਤੀਵਿਧੀਆਂ ਅਧੀਨ ਨਵੀਂ ਵੋਟ ਦੀ ਰਜਿਸਟ੍ਰੇਸ਼ਨ ਕਰਵਾਉਣ, ਨਵੇਂ ਅਤੇ ਭਵਿੱਖ ਵਿੱਚ ਨਵੇਂ ਬਣਨ ਵਾਲੇ ਵੋਟਰਜ਼ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ, ਵੋਟ ਸਬੰਧੀ ਖੇਡਾਂ ਤੇ ਹੋਰ ਮੁਕਾਬਲੇ ਕਰਵਾਏ ਗਏ।
ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ 27 ਅਕਤੂਬਰ, 2023 ਤੋਂ 9 ਦਸੰਬਰ, 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ 2024 ਲਈ ਚੱਲਣ ਵਾਲੀ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਗਤੀਵਿਧੀਆਂ ਵੀ 17 ਅਕਤੂਬਰ ਤੋਂ ਸ਼ੁਰੂ ਕਰਕੇ 9 ਦਸੰਬਰ 2023 ਤੱਕ ਚਲਾਈਆਂ ਜਾਣਗੀਆਂ।

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।