ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਰੂਪਨਗਰ, 27 ਅਕਤੂਬਰ: ਭਾਰਤ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀ ਦੀ ਸਪੈਸਲ ਸਰਸਰੀ ਸੁਧਾਈ ਦੇ ਜਾਰੀ ਕੀਤੇ ਸਡਿਊਲ ਅਨੁਸਾਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਮਿਤੀ 27.10,2023 ਤੋਂ ਮਿਤੀ 09.12.2023 ਤੱਕ ਕੀਤਾ ਜਾਣਾ ਹੈ। ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਤੇ ਮਿਤੀ 04.11.2023 (ਦਿਨ ਸ਼ਨੀਵਾਰ), 05.11.2023 (ਦਿਨ ਐਤਵਾਰ), ਮਿਤੀ 02.12.2023 (ਦਿਨ ਸ਼ਨੀਵਾਰ) ਅਤੇ 03.12.2023 (ਦਿਨ ਐਤਵਾਰ) ਨੂੰ ਬੀ.ਐਲ.ਓਜ ਵੱਲੋਂ ਸਪੈਸ਼ਲ ਕੈਂਪ ਸਵੇਰੇ 10:00 ਵਜੇ ਤੋਂ 5:00 ਵਜੇ ਤੱਕ ਲਗਾਏ ਜਾਣਗੇ। ਜਿਸ ਵਿੱਚ ਉਹਨਾਂ ਵੱਲੋਂ ਫਾਰਮ ਨੰ. 6 (ਨਵੀਂ ਵੈਟ), ਫਾਰਮ ਨੰ. 7 (ਵੋਟ ਕੱਟਣ ਸਬੰਧੀ) ਫਾਰਮ ਨੰ. 8 (ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ/ਰਿਹਾਇਸ਼ ਵਿੱਚ ਤਬਦੀਲੀ/ਡੁਬਲੀਕੇਟ ਵੋਟਰ ਕਾਰਡ/ਪੀ.ਡਬਲਿਊ.ਡੀ ਵੇਟਰ ਮਾਰਕ ਕਰਨ ਸਬੰਧੀ ਫਾਰਮ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਵੈਬਸਾਈਟ www.voters.eci.gov.in ਵੀ ਦੱਸੀ ਗਈ ਜਿਸ ਤੇ ਜਾ ਕੇ ਆਮ ਨਾਗਰਿਕ ਘਰ ਬੈਠੇ ਅਪਲਾਈ ਕਰ ਸਕਦਾ ਹੈ। ਵੋਟਾਂ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਟੋਲ ਫਰੀ ਨੰ. 1950 ਤੋਂ ਦਫਤਰੀ ਸਮੇਂ 9 ਤੋਂ 5 ਵਜੇ ਤੱਕ ਕਾਲ ਕਰਕੇ ਪੁੱਛ ਗਿੱਛ ਕੀਤੀ ਜਾ ਸਕਦੀ ਹੈ।
ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਮੈਂਬਰ ਸ੍ਰੀ ਗੁਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਭੁਪਿੰਦਰ ਸਿੰਘ ਸੈਕਟਰ ਅਫ਼ਸਰ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ, ਬੀ.ਜੇ.ਪੀ. ਸ੍ਰੀ ਰਵਿੰਦਰ ਸਿੰਘ ਭੈਣੀ, ਬੀ.ਜੇ.ਪੀ. ਸ੍ਰੀ ਅਮਨਦੀਪ ਸਿੰਘ, ਆਮ ਆਦਮੀ ਪਾਰਟੀ, ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ੍ਰੀ ਅਰਵਿੰਦਰਪਾਲ ਸਿੰਘ ਸੋਮਲ, ਪੀ.ਸੀ.ਐਸ. ਚੋਣ ਤਹਿਸੀਲਦਾਰ ਸ੍ਰੀ ਅਮਨਦੀਪ ਸਿੰਘ ਅਤੇ ਚੋਣ ਕਾਨੂੰਗੋ ਰਾਜੇਸ਼ ਕੁਮਾਰ ਹਾਜਰ ਸਨ।